ਸੁਸ਼ੀਲ ਰਿੰਕੂ ਨੇ ਸੰਸਦ ਭਵਨ ’ਚ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਪ੍ਰਦਰਸ਼ਨ

08/10/2023 10:40:59 AM

ਜਲੰਧਰ (ਧਵਨ)-ਆਮ ਆਦਮੀ ਪਾਰਟੀ ਦੇ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਸੰਸਦ ਭਵਨ ਕੰਪਲੈਕਸ ’ਚ ਧਰਨਾ ਬੁੱਧਵਾਰ ਵੀ ਜਾਰੀ ਰਿਹਾ। ਰਿੰਕੂ ਨੇ ਆਪਣੇ ਹੱਥਾਂ ’ਚ ਜੋ ਬੈਨਰ ਫੜੇ ਹੋਏ ਸਨ, ਉਨ੍ਹਾਂ ’ਤੇ ਲਿਖਿਆ ਸੀ ਕਿ ‘ਇੰਡੀਆ ਬੋਲਿਆ ਸਿੰਘਾਸਨ ਡੋਲਿਆ’। ਇਸ ਨਾਅਰੇ ਦਾ ਉਦੇਸ਼ ਕੇਂਦਰ ਸਰਕਾਰ ਨੂੰ ਦੱਸਣਾ ਸੀ ਕਿ ਸਾਰੀਆਂ ਵਿਰੋਧੀ ਪਾਰਟੀਆਂ ‘ਇੰਡੀਆ ਦੇ ਬੈਨਰ ਹੇਠ’ ਇਕ ਹੋ ਚੁੱਕੀਆਂ ਹਨ, ਜਿਸ ਨਾਲ ਕੇਂਦਰ ਸਰਕਾਰ ਦਾ ਸਿੰਘਾਸਨ ਡੋਲ ਰਿਹਾ ਹੈ ਅਤੇ ਕੇਂਦਰ ਸਰਕਾਰ ਨੇ ਵਿਰੋਧੀ ਸੰਸਦ ਮੈਂਬਰਾਂ ਖਿਲਾਫ ਤਾਨਾਸ਼ਾਹੀ ਰਵੱਈਆ ਸੰਸਦ ’ਚ ਅਪਨਾਇਆ ਹੋਇਆ ਹੈ। ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਕੇਂਦਰ ਸਰਕਾਰ ਨੂੰ ਗੱਦੀ ਖੁਦ ਹੀ ਛੱਡ ਦੇਣੀ ਚਾਹੀਦੀ ਹੈ, ਨਹੀਂ ਤਾਂ ਦੇਸ਼ ਦੀ ਜਨਤਾ ਉਸ ਨੂੰ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਰੁਖਸਤ ਕਰ ਦੇਵੇਗੀ।

ਇਹ ਵੀ ਪੜ੍ਹੋ- 'ਪੰਜਾਬ ਬੰਦ' ਦੀ ਕਾਲ ਨੂੰ ਜਲੰਧਰ 'ਚ ਮਿਲਿਆ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਤੌਰ 'ਤੇ ਬੰਦ

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਬੁਖਲਾਹਟ ’ਚ ਆ ਚੁੱਕੀ ਹੈ ਅਤੇ ਹੁਣ ਉਹ ਸਭ ਤੋਂ ਵੱਧ ਤਿੱਖੇ ਵਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ’ਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਦਾ ਕਤਲੇਆਮ ਕਰ ਰਹੀ ਹੈ ਅਤੇ ਹੁਣ ਉਸ ਨੂੰ ਸੱਤਾ ’ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੇ ਜੋ ਸੰਵਿਧਾਨ ਬਣਾਇਆ ਸੀ, ਉਸ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਦੇਸ਼ ’ਚ ਹੁਣ ਮੋਦੀ ਸਰਕਾਰ ਦੀ ਤਾਨਾਸ਼ਾਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਹ ਸੰਸਦ ’ਚ ਦਿੱਲੀ ਬਿੱਲ ਅਤੇ ਮਣੀਪੁਰ ਦੇ ਮਸਲੇ ’ਤੇ ਬਹਿਸ ਕਰਵਾਉਣ ਲਈ ਤਿਆਰ ਨਹੀਂ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਸੰਸਦ ’ਚ ਸਮੁੱਚਾ ਵਿਰੋਧੀ ਦਲ ਮਣੀਪੁਰ ਦੇ ਮਸਲੇ ’ਤੇ ਪ੍ਰਧਾਨ ਮੰਤਰੀ ਨੂੰ ਜਵਾਬ ਦੇਣ ਲਈ ਕਹਿ ਰਿਹਾ ਹੈ ਪਰ ਉਹ ਇਸਦੇ ਲਈ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਵਰਗ ’ਚ ਵੀ ਮੋਦੀ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ ਕਿਉਂਕਿ ਉਸਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜਿਸ ’ਤੇ ਉਹ ਪੂਰੀ ਨਹੀਂ ਉੱਤਰ ਸਕੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਨੌਜਵਾਨ ਵਰਗ ਵੀ ਇਸ ਦਾ ਜਵਾਬ ਦੇ ਦੇਵੇਗਾ। ਸਮੁੱਚਾ ਵਿਰੋਧੀ ਦਲ ਕੇਂਦਰ ਸਰਕਾਰ ਨਾਲ ਦੋ-ਦੋ ਹੱਥ ਕਰਨ ਲਈ ਤਿਆਰ ਬੈਠਾ ਹੈ।

ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri