ਸੁਸ਼ੀਲ ਰਿੰਕੂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਸਾਹਮਣੇ ਵਿਕਾਸ ਪ੍ਰਾਜੈਕਟਾਂ ਦੇ ਮੁੱਦੇ ਉਠਾਏ

Thursday, Jul 06, 2023 - 04:56 PM (IST)

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਸਾਹਮਣੇ ਵਿਕਾਸ ਪ੍ਰਾਜੈਕਟਾਂ ਦੇ ਮੁੱਦੇ ਉਠਾਏ ਹਨ। ਰਿੰਕੂ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਜਲੰਧਰ ਦੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ’ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ਦੌਰਾਨ ਜਿਨ੍ਹਾਂ-ਜਿਨ੍ਹਾਂ ਪ੍ਰਾਜੈਕਟਾਂ ਨੂੰ ਲੈ ਕੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਮੁੱਖ ਮੰਤਰੀ ਪੂਰਾ ਕਰਵਾਉਣ ਵਿਚ ਲੱਗੇ ਹੋਏ ਹਨ ਅਤੇ ਹੁਣ ਜ਼ਿਲੇ ਦੇ ਅਧਿਕਾਰੀਆਂ ਨੂੰ ਮੁੱਖ ਸਕੱਤਰ ਵਲੋਂ ਹਦਾਇਤ ਕੀਤੀ ਜਾਣੀ ਚਾਹੀਦੀ ਹੈ ਕਿ ਮੁੱਖ ਮੰਤਰੀ ਵਲੋਂ ਜਿਨ੍ਹਾਂ ਪ੍ਰਾਜੈਕਟਾਂ ਦਾ ਸ਼ੁੱਭ-ਆਰੰਭ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਸੀਟ ਨੂੰ ਸਭ ਤੋਂ ਬਿਹਤਰ ਲੋਕ ਸਭਾ ਹਲਕਾ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ’ਤੇ ਜਲਦ ਤੋਂ ਜਲਦ ਕੰਮ ਸ਼ੁਰੂ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਐੱਨ. ਸੀ. ਪੀ. ’ਚ ਟੁੱਟ ਤੋਂ ਬਾਅਦ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ’ਚ ਮਚਿਆ ਘਮਾਸਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਲੰਧਰ ਦੇ ਵਿਕਾਸ ਲਈ 100 ਕਰੋਡ਼ ਰੁਪਏ ਦੀ ਗ੍ਰਾਂਟ ਦਿੱਤੀ ਹੈ। ਬਰਸਾਤਾਂ ਦਾ ਮੌਸਮ ਨਿਕਲਦੇ ਹੀ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਪ੍ਰਾਜੈਕਟਾਂ ਨਾਲ ਸਬੰਧਤ ਜਿਹੜੇ ਮਾਮਲੇ ਕੇਂਦਰ ਸਰਕਾਰ ਨਾਲ ਜੁੜੇ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਇਆ ਜਾਣਾ ਚਾਹੀਦਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲੰਧਰ ਦੇ ਵਿਕਾਸ ਨੂੰ ਲੈ ਕੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਅਗਲੇ ਕੁਝ ਮਹੀਨਿਆਂ ਅੰਦਰ ਪੂਰਾ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਜਾਨਲੇਵਾ ਚਾਈਨਾ ਡੋਰਾਂ ’ਤੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਲਗਾਈ ਪਾਬੰਦੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News