'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਪਹਿਲਾ ਬਿਆਨ, ਜਾਣੋ ਕੀ ਕਿਹਾ

Wednesday, Apr 05, 2023 - 06:41 PM (IST)

'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਪਹਿਲਾ ਬਿਆਨ, ਜਾਣੋ ਕੀ ਕਿਹਾ

ਜਲੰਧਰ (ਵੈੱਬ ਡੈਸਕ) : ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਦੇ ਐੱਲ. ਪੀ. ਯੂ. ਵਿਖੇ ਰੱਖੇ ਗਏ ਇਕ ਪ੍ਰੋਗਰਾਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ 'ਚ ਸ਼ਾਮਲ ਕੀਤਾ। ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਦਾ ਪਾਰਟੀ 'ਚ ਆਉਣ 'ਤੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਰਿਹਾਈ ਤੋਂ ਬਾਅਦ ਕਾਂਗਰਸ ਨੇ ਪਟਿਆਲਾ ’ਚ ਕੀਤਾ ਪ੍ਰਦਰਸ਼ਨ, ਸਿੱਧੂ ਨੂੰ ਬੁਲਾਇਆ ਹੀ ਨਹੀਂ

ਇਸ ਦੌਰਾਨ 'ਆਪ' 'ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੈਂ ਇਸ ਪਾਰਟੀ ਨੂੰ ਜੁਆਇਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਸ਼ਿੱਦਤ ਦੇ ਨਾਲ ਆਮ ਆਦਮੀ ਪਾਰਟੀ ਲੋਕਾਂ ਦੀ ਸੇਵਾ ਕਰ ਰਹੀ ਹੈ, ਉਸ ਸੇਵਾ ਦੇ ਕਰਕੇ 'ਆਪ' ਨੂੰ ਪੰਜਾਬ 'ਚ ਬਹੁਤ ਵੱਡਾ ਬਹੁਮਤ ਮਿਲਿਆ। ਇਸ ਤੋਂ ਪਹਿਲਾਂ ਦਿੱਲੀ ਦੇ ਵਿੱਚ ਵੀ ਕੇਜਰੀਵਾਲ ਦੀ ਅਗਵਾਈ 'ਚ 'ਆਪ' ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ ਤੇ ਪੰਜਾਬ ਵਿੱਚ ਵੀ ਲੋਕਾਂ ਦੇ ਜੋ ਕੰਮ ਹੋ ਰਹੇ ਹਨ, ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਇਆ ਹਾਂ। ਆਪ 'ਚ ਸ਼ਾਮਲ ਹੋਣ ਦਾ ਮੇਰਾ ਸਿਰਫ ਇਕੋ-ਇਕ ਮਕਸਦ ਇਹ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਜਲੰਧਰ ਦੇ ਲੋਕਾਂ ਦੀ ਸੇਵਾ ਕਰਦਾ ਰਹਾਂ। ਰਿੰਕੂ ਨੇ ਕਿਹਾ ਕਿ ਮੈਂ 'ਆਪ' ਸੁਪਰੀਮੋ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਰਾਘਵ ਚੱਢਾ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਮੇਰੇ 'ਤੇ ਵਿਸ਼ਵਾਸ ਕਰਕੇ ਮੈਨੂੰ ਪਾਰਟੀ 'ਚ ਸ਼ਾਮਲ ਕੀਤਾ ਤੇ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਨੂੰ ਹੋਰ ਬੁਲੰਦੀਆਂ 'ਤੇ ਪਹੁੰਚਾਵਾਂਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News