ਭਾਜਪਾ ਦਬਾਅ ਦੀ ਸਿਆਸਤ ਖੇਡ ਰਹੀ, ਕੇਜਰੀਵਾਲ ਨੂੰ ਫਿਜ਼ੂਲ ਹੀ ਤੰਗ ਕੀਤਾ ਜਾ ਰਿਹੈ : ਸੁਸ਼ੀਲ ਰਿੰਕੂ
Sunday, Feb 04, 2024 - 11:11 AM (IST)
ਜਲੰਧਰ (ਧਵਨ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਦਬਾਅ ਦੀ ਸਿਆਸ਼ਤ ਦੀ ਗੰਦੀ ਖੇਡ ਖੇਡਣ ਦਾ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਫਿਜ਼ੂਲ ਹੀ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਹੋਇਆ ਹੈ। ਭਾਜਪਾ ਇਸ ਸਮੇਂ ਦਬਾਅ ਦੀ ਸਿਆਸਤ ਖੇਡ ਰਹੀ ਹੈ ਅਤੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਜਾਣ-ਬੁੱਝ ਕੇ ਤੰਗ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਪੁੱਛਿਆ ਸੀ ਕਿ ਈ. ਡੀ. ਉਨ੍ਹਾਂ ਨੂੰ ਕਿਸ ਕਾਰਨ ਸੱਦ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਵੀ ਈ. ਡੀ. ਨੇ ਇਸ ਦਾ ਜਵਾਬ ਨਹੀਂ ਦਿੱਤਾ ਕਿ ਉਹ ਕਿਹੜੇ ਕਾਰਨਾਂ ਕਰਕੇ ਕੇਜਰੀਵਾਲ ਨੂੰ ਸੱਦ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਆਗੂ ਭਾਜਪਾ ਵਿਰੁੱਧ ਡਟ ਕੇ ਖੜੇ ਹੋਏ ਹਨ, ਉਨ੍ਹਾਂ ਨੂੰ ਝੁਕਾਉਣ ਲਈ ਹੀ ਉਪਰੋਕਤ ਤਰੀਕਾ ਕੇਂਦਰ ਸਰਕਾਰ ਨੇ ਈ. ਡੀ. ਰਾਹੀਂ ਅਪਣਾਇਆ ਹੋਇਆ ਹੈ। ਆਮ ਆਦਮੀ ਪਾਰਟੀ ਅਜਿਹੇ ਕਿਸੇ ਵੀ ਦਬਾਅ ਅਗੇ ਝੁਕਣ ਵਾਲੀ ਨਹੀਂ ਹੈ।
ਇਹ ਵੀ ਪੜ੍ਹੋ: ‘ਕੋਡ ਆਫ਼ ਕੰਡਕਟ’ ਨੂੰ ਧਿਆਨ ’ਚ ਰੱਖਦਿਆਂ ਪੈਂਡਿੰਗ ਕੰਮ ਨਿਪਟਾਉਣ ’ਚ ਰੁੱਝੀ ਪੰਜਾਬ ਸਰਕਾਰ
ਜਨਤਾ ਨੂੰ ਸਭ ਕੁਝ ਪਤਾ ਹੈ ਕਿ ਕਿਉਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵਾਰ-ਵਾਰ ਈ. ਡੀ. ਦੇ ਨੋਟਿਸ ਭੇਜ ਕੇ ਤੰਗ ਕੀਤਾ ਜਾ ਰਿਹਾ ਹੈ। ਅਸੀਂ ਆਪਣੀ ਲੜਾਈ ਨੂੰ ਜਾਰੀ ਰੱਖਾਂਗੇ ਅਤੇ ਜਨਤਾ ਵਿਚਾਲੇ ਆਪਣੇ ਮੁੱਦੇ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦਬਾਅ ’ਚ ਨਹੀਂ ਆਵਾਂਗੇ ਅਤੇ ਲੋਕ ਸਭਾ ਚੋਣਾਂ ’ਚ ਭਾਜਪਾ ਸਰਕਾਰ ਦੀਆਂ ਨੀਤੀਆਂ ਦੀ ਪੋਲ ਪੂਰੀ ਤਰ੍ਹਾਂ ਨਾਲ ਜਨਤਾ ਦਰਮਿਆਨ ਜਾ ਕੇ ਖੋਲਾਂਗੇ।
ਇਹ ਵੀ ਪੜ੍ਹੋ: ਕੈਨੇਡਾ 'ਚੋਂ ਆਈ ਕਬੱਡੀ ਖਿਡਾਰੀ ਤਲਵਿੰਦਰ ਦੀ ਲਾਸ਼, ਭੈਣਾਂ ਨੇ ਸਿਹਰਾ ਸਜਾ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e