Breaking News : 'ਆਪ' MP ਸੁਸ਼ੀਲ ਰਿੰਕੂ ਲੋਕ ਸਭਾ 'ਚੋਂ ਪੂਰੇ ਸੈਸ਼ਨ ਲਈ ਸਸਪੈਂਡ
Friday, Aug 04, 2023 - 05:11 AM (IST)
ਨਵੀਂ ਦਿੱਲੀ (ਕਮਲ) : ਦਿੱਲੀ ਸਰਵਿਸਿਜ਼ ਬਿੱਲ ਨੂੰ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ ਹੈ। ਵੋਟਿੰਗ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਸਦਨ ਤੋਂ ਵਾਕਆਊਟ ਕਰ ਗਏ। ਵੋਟਿੰਗ ਦੌਰਾਨ ਜਦੋਂ ਸਪੀਕਰ ਓਮ ਬਿਰਲਾ ਬੋਲ ਰਹੇ ਸਨ ਤਾਂ 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ 'ਤੇ ਕਾਗਜ਼ ਪਾੜ ਕੇ ਸੁੱਟ ਦਿੱਤੇ। ਇਸ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਪੂਰੇ ਸੈਸ਼ਨ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਲੋਕ ਸਭਾ ਵਿੱਚ ਸੁਸ਼ੀਲ ਕੁਮਾਰ ਰਿੰਕੂ ਇਕੋ-ਇਕ ਸੰਸਦ ਮੈਂਬਰ ਸਨ। ਬਿੱਲ ਪਾਸ ਹੋਣ ਤੋਂ ਬਾਅਦ ਲੋਕ ਸਭਾ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮਣੀਪੁਰ ਘਟਨਾ ਦੇ ਵਿਰੋਧ 'ਚ ਮਸੀਹ ਭਾਈਚਾਰੇ ਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ
ਇਸ ਬਿੱਲ ਨੂੰ ਪਾਸ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਸ਼ਣ ਦਿੱਤਾ। ਇਸ ਦੌਰਾਨ ਅਮਿਤ ਸ਼ਾਹ ਨੇ INDIA ਗਠਜੋੜ 'ਤੇ ਤਿੱਖਾ ਨਿਸ਼ਾਨਾ ਸਾਧਿਆ। ਸ਼ਾਹ ਨੇ ਕਿਹਾ ਕਿ ਹੁਣ ਤੱਕ ਇਹ ਲੋਕ ਚਰਚਾ ਲਈ ਕਹਿ ਰਹੇ ਸਨ ਕਿ ਪ੍ਰਧਾਨ ਮੰਤਰੀ ਆਉਣ 'ਤੇ ਚਰਚਾ ਹੋਵੇਗੀ ਪਰ ਅੱਜ ਕੀ ਹੋਇਆ? ਅੱਜ ਪ੍ਰਧਾਨ ਮੰਤਰੀ ਨਹੀਂ ਆਏ, ਫਿਰ ਚਰਚਾ 'ਚ ਕਿਉਂ ਸ਼ਾਮਲ ਹੋਏ?
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8