ਰੋਡ ਸ਼ੋਅ ਦੌਰਾਨ ਸੁਸ਼ੀਲ ਰਿੰਕੂ ਦੀ ਘਰਵਾਲੀ ਨੇ ਕੀਤੇ ਵੱਡੇ ਖੁਲਾਸੇ, ਦੱਸਿਆ ਕਿਉਂ ਹੋਏ BJP ''ਚ ਸ਼ਾਮਲ (ਵੀਡੀਓ)

Friday, Mar 29, 2024 - 08:06 PM (IST)

ਰੋਡ ਸ਼ੋਅ ਦੌਰਾਨ ਸੁਸ਼ੀਲ ਰਿੰਕੂ ਦੀ ਘਰਵਾਲੀ ਨੇ ਕੀਤੇ ਵੱਡੇ ਖੁਲਾਸੇ, ਦੱਸਿਆ ਕਿਉਂ ਹੋਏ BJP ''ਚ ਸ਼ਾਮਲ (ਵੀਡੀਓ)

ਜਲੰਧਰ - ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧ ਵੈਸਟ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਅੱਜ ਜਲੰਧਰ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਭਾਜਪਾ ਵਰਕਰਾਂ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਇਸ ਰੋਡ ਸ਼ੋਅ ‘ਚ ਹਿੱਸਾ ਲੈਣ ਲਈ ਵੱਡੀ ਗਿਣਤੀ ‘ਚ ਸਮਰਥਕ ਪਹੁੰਚੇ। 

ਉਥੇ ਹੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਘਰਵਾਲੀ ਨੇ ਕੈਮਰੇ ਸਾਹਮਣੇ ਆ ਕੇ ਵੱਡੇ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ ਆਖਿਰ ਕਿਉਂ ਰਿੰਕੂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਭਾਜਪਾ ਦਾ ਪੱਲਾ ਫੜਿਆ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਾਨੂੰ ਜਲੰਧਰ ਵਾਸੀਆਂ ਤੋਂ ਬਹੁਤ ਵਧੀਆਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਲਈ ਅਸੀਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਸਮੂਚੀ ਭਾਜਪਾ ਟੀਮ ਦਾ ਜਿਸ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣੇ ਪਰਿਵਾਰ ਵਿਚ ਸ਼ਾਮਲ ਕੀਤਾ। 

ਇਹ ਪੁੱਛੇ ਜਾਣ 'ਤੇ ਕਿ ਉਨ੍ਹਾਂ ਨੇ 'ਆਪ' ਦਾ ਸਾਥ ਛੱਡ ਭਾਜਪਾ ਕਿਉਂ ਚੁਣੀ, ਇਸ 'ਤੇ ਉਨ੍ਹਾਂ ਕਿਹਾ ਹਰ ਪਾਰਟੀ ਵਿਚ ਥੋੜਾ ਉਤਾਰ-ਚੜਾਅ ਆਉਂਦਾ ਹੈ। ਚੋਣਾਂ ਦਾ ਦੌਰ ਜਦੋਂ ਸ਼ੁਰੂ ਹੋਵੇਗਾ ਤਾਂ ਹਰ ਗੱਲ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਿਕਾਸ ਨੂੰ ਲੈ ਕੇ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਸਾਡਾ ਜਲੰਧਰ ਇਸ ਚੀਜ਼ ਤੋਂ ਪਿੱਛੇ ਹੈ। ਇਸ ਦੇ ਲਈ ਅਸੀਂ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

Inder Prajapati

Content Editor

Related News