ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਵਾਲਾ ਲਾਂਘਾ ਖੋਲ੍ਹਣ ਦੀ ਕੀਤੀ ਮੰਗ
Wednesday, Aug 22, 2018 - 06:40 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿੱਖ ਕੇ ਕਰਤਾਰਪੁਰ ਸਾਹਿਬ ਵਾਲਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ 2019 'ਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਇਸ ਬਾਬਤ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਸਿੱਖ ਸੰਗਤ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੀ ਕਿਹਾ ਸੀ ਕਿ ਪਾਕਿ ਫੌਜ ਮੁਖੀ ਨੇ ਵੀ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ 'ਤੇ ਵਿਚਾਰ ਕਰਨ ਦੀ ਗੱਲ ਆਖੀ ਸੀ।
