ਨਵਜੋਤ ਸਿੱਧੂ ਦੇ ਘਰ ਦੀ ਛੱਤ ’ਤੇ ਦਿਖਿਆ ਸ਼ੱਕੀ ਵਿਅਕਤੀ, ਟਵੀਟ ਕਰਕੇ ਕਹੀ ਇਹ ਗੱਲ

Sunday, Apr 16, 2023 - 10:01 PM (IST)

ਨਵਜੋਤ ਸਿੱਧੂ ਦੇ ਘਰ ਦੀ ਛੱਤ ’ਤੇ ਦਿਖਿਆ ਸ਼ੱਕੀ ਵਿਅਕਤੀ, ਟਵੀਟ ਕਰਕੇ ਕਹੀ ਇਹ ਗੱਲ

ਪਟਿਆਲਾ (ਬਿਊਰੋ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਦੱਸਿਆ ਹੈ ਕਿ ਉਸ ਦੇ ਘਰ ਦੀ ਛੱਤ ’ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ ’ਤੇ ਸਲੇਟੀ ਰੰਗ ਦੇ ਕੰਬਲ ’ਚ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਦੋਂ ਮੇਰੇ ਨੌਕਰ ਨੇ ਦੇਖਿਆ ਤਾਂ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਫਰਾਰ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : CBI ਹੈੱਡਕੁਆਰਟਰ ’ਚੋਂ ਬਾਹਰ ਨਿਕਲੇ ਕੇਜਰੀਵਾਲ, 9 ਘੰਟੇ ਤਕ ਹੋਈ ਪੁੱਛਗਿੱਛ

PunjabKesari

ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡੀ. ਜੀ. ਪੀ. ਨਾਲ ਗੱਲ ਕੀਤੀ ਹੈ ਅਤੇ ਪਟਿਆਲਾ ਦੇ ਐੱਸ. ਐੱਸ. ਪੀ. ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ’ਚ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਕੁਝ ਦਿਨ ਪਹਿਲਾਂ ਹੀ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋ ਕੇ ਆਏ ਹਨ ਤੇ ਆਉਂਦਿਆਂ ਹੀ ਸਿਆਸਤ ’ਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਡਾਕਟਰ ਨੇ ਭਿਆਨਕ ਸੜਕ ਹਾਦਸੇ ’ਚ ਤੋੜਿਆ ਦਮ, ਮਾਪਿਆਂ ਦਾ ਸੀ ਇਕਲੌਤਾ ਪੁੱਤ


author

Manoj

Content Editor

Related News