ਬੇਗੋਵਾਲ ਦੇ ਨੇੜਲੇ ਪਿੰਡ 'ਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼
Wednesday, Apr 01, 2020 - 04:46 PM (IST)
ਬੇਗੋਵਾਲ (ਰਜਿੰਦਰ) : ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇਕੱਠੇ 4 ਲੋਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਪੂਰੇ ਸੂਬੇ 'ਚ ਤੜਥੱਲੀ ਮੱਚ ਗਈ ਹੈ। ਨਵਾਂ ਮਾਮਾਲਾ ਬੈਗੋਵਾਲ ਦੇ ਨੇੜਲੇ ਪਿੰਡ ਸੀਕਰੀ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਬੇਗੋਵਾਲ ਤੋਂ ਨੇੜਲੇ ਪਿੰਡ ਸੀਕਰੀ ਵਿਖੇ ਵੀ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਮਿਲਿਆ ਹੈ। ਜਿਸਦੀ ਉਮਰ 60 ਸਾਲ ਹੈ ਅਤੇ ਇਸ ਨੂੰ ਕਪੂਰਥਲਾ ਵਿਖੇ ਆਈਸੋਲੇਸ਼ਨ ਸੈਂਟਰ 'ਚ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਵਿਅਕਤੀ 18 ਮਾਰਚ ਨੂੰ ਇੰਗਲੈਂਡ ਤੋਂ ਪੰਜਾਬ ਪੁੱਜਿਆ ਸੀ। ਇਸ ਵਿਅਕਤੀ ਨੂੰ ਸਿਹਤ ਵਿਭਾਗ ਵਲੋਂ ਹੋਮ ਕੁਆਰਿੰਟਾਈਨ ਵੀ ਕੀਤਾ ਗਿਆ ਸੀ। ਉਕਤ ਵਿਅਕਤ 'ਚ ਕਰੀਬ 4 ਦਿਨਾਂ ਤੋਂ ਕੋਰੋਨਾ ਦੇ ਲੱਛਣ ਪਾਏ ਗਏ ਹਨ।
ਇਹ ਵੀ ਪੜ੍ਹੋ ► ਅਮਰੀਕਾ ਦਾ ਦਾਅਵਾ 5 ਮਿੰਟ 'ਚ ਕੋਰੋਨਾ ਦੀ ਪੁਸ਼ਟੀ, ਇੱਧਰ ਪੰਜਾਬ 'ਚ ਚਿੰਤਾਜਨਕ ਹਾਲਾਤ
ਦੂਜੇ ਪਾਸੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਪਤਾ ਲੱਗਾ ਹੈ ਕਿ ਪਿੰਡ ਸੀਕਰੀ 'ਚ ਸ਼ੱਕੀ ਮਰੀਜ਼ ਦੇ ਮਿਲਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪਿੰਡ 'ਚ ਹੈਲਥ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡ 'ਚ ਸੈਨੇਟਾਈਜ਼ਰ ਸਪਰੇਅ ਵੀ ਕਰਵਾਈ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਨ 'ਤੇ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਬੇਗੋਵਾਲ ਦੇ ਪਿੰਡ ਸੀਕਰੀ ਤੋਂ ਕੋਰੋਨਾ ਦਾ ਸ਼ੱਕੀ ਮਰੀਜ਼ ਮਿਲਿਆ ਹੈ, ਜਿਸ ਨੂੰ ਕਪੂਰਥਲਾ ਵਿਖੇ ਸਿਹਤ ਵਿਭਾਗ ਵੱਲੋਂ ਬਣਾਏ ਵਿਸ਼ੇਸ਼ ਆਈਸੋਲੇਸ਼ਨ ਸੈਂਟਰ 'ਚ ਰੱਖਿਆ ਗਿਆ ਹੈ। ਜਿਸ ਦਾ ਕੋਰੋਨਾ ਦਾ ਸੈਂਪਲ ਲੈ ਲਿਆ ਗਿਆ ਹੈ ਅਤੇ ਇਸ ਦੀ ਰਿਪੋਰਟ 2 ਦਿਨਾਂ ਬਾਅਦ ਆਵੇਗੀ। ਫਿਲਹਾਲ ਇਹ ਇਕ ਸ਼ੱਕੀ ਮਰੀਜ਼ ਹੈ।
ਇਹ ਵੀ ਪੜ੍ਹੋ ► ਕੋਰੋਨਾ ਕਾਰਨ ਪੰਜਾਬ ਦੇ 19 ਲੱਖ ਵਿਦਿਆਰਥੀਆਂ ਤੱਕ ਨਹੀਂ ਪਹੁੰਚ ਰਿਹਾ ਮਿਡ ਡੇਅ ਮੀਲ
ਇਹ ਵੀ ਦੱਸ ਦਈਏ ਕਿ ਬੁੱਧਵਾਰ ਨੂੰ ਮੋਹਾਲੀ ਦੇ ਫੇਜ਼-9 ਤੋਂ 2 ਹੋਰ ਔਰਤਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ ਜਗਤਪੁਰਾ ਦੇ ਰਹਿਣ ਵਾਲਾ ਇਕ ਵਿਅਕਤੀ ਵੀ ਕੋਰੋਨਾ ਦੀ ਲਪੇਟ 'ਚ ਆ ਗਿਆ ਹੈ। ਜਾਣਕਾਰੀ ਮੁਤਾਬਕ ਫੇਜ਼-9 ਦੀਆਂ ਦੋਵੇਂ ਪਾਜ਼ੇਟਿਵ ਔਰਤਾਂ ਚੰਡੀਗੜ੍ਹ ਤੋਂ ਕੋਰੋਨਾ ਪਾਜ਼ੇਟਿਵ ਜੋੜੇ ਦੀਆਂ ਰਿਸ਼ਤੇਦਾਰ ਹਨ, ਜਦੋਂ ਕਿ ਜਗਤਪੁਰਾ ਦਾ ਕੋਰੋਨਾ ਪਾਜ਼ੇਟਿਵ ਵਿਅਕਤੀ ਚੰਡੀਗੜ੍ਹ ਵਿਖੇ ਇਲਾਜ ਅਧੀਨ ਦੁਬਈ ਤੋਂ ਆਏ ਵਿਅਕਤੀ ਦੇ ਸੰਪਰਕ 'ਚ ਸੀ। ਇਸ ਤੋਂ ਇਲਾਵਾ ਲੁਧਿਆਣਾ 'ਚ ਵੀ ਕੋਰੋਨਾ ਦਾ ਇਕ ਹੋਰ ਕੇਸ ਪਾਜ਼ੇਟਿਵ ਸਾਹਮਣੇ ਆਇਆ ਹੈ। ਇੱਥੇ ਇਕ 72 ਸਾਲ ਦੀ ਔਰਤ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜੋ ਕਿ ਅਮਰਪੁਰਾ ਦੀ ਮ੍ਰਿਤਕ ਔਰਤ ਦੇ ਸੰਪਰਕ 'ਚ ਸੀ, ਹਾਲਾਂਕਿ ਮ੍ਰਿਤਕ ਔਰਤ ਦੇ ਬੇਟਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਲੁਧਿਆਣਾ ਦੇ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਵਲੋਂ ਇਸ ਕੇਸ ਦੀ ਪੁਸ਼ਟੀ ਕੀਤੀ ਗਈ ਹੈ।