ਥਾਰ ਗੱਡੀ ’ਚ ਸਵਾਰ ਸ਼ੱਕੀ ਵਿਅਕਤੀਆਂ ਨੇ ਮਾਰ ਦੇਣ ਦੀ ਨੀਅਤ ਨਾਲ ASI ’ਤੇ ਚੜ੍ਹਾਈ ਗੱਡੀ, ਭਾਲ ਜਾਰੀ
Monday, May 13, 2024 - 01:52 PM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) – ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸੱਗਗਲਰਾਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਦੌਰਾਨ ਅੰਮ੍ਰਿਤਸਰ ਗੇਟ ਫਿਰੋਜ਼ਪੁਰ ਸ਼ਹਿਰ ਦੇ ਏਰੀਆ ’ਚ ਗਸ਼ਤ ਕਰ ਰਹੇ ਏ. ਐੱਸ. ਆਈ. ਨੇ ਕਾਲੇ ਰੰਗ ਦੀ ਪੰਜਾਬ ਨੰਬਰ ਵਾਲੀ ਥਾਰ ਵਿਚ ਸਵਾਰ ਵਿਅਕਤੀਆਂ ਨੂੰ ਗੱਡੀ ਰੋਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਏ. ਐੱਸ. ਆਈ. ਉਪਰ ਮਾਰ ਦੇਣ ਦੀ ਨੀਅਤ ਨਾਲ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਫ਼ਰਾਰ ਹੋ ਗਏ, ਜਿਨ੍ਹਾਂ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਦਿੱਲੀ ਦੇ IGI ਏਅਰਪੋਰਟ ਕੋਲ ਬਣ ਰਿਹਾ ਦੇਸ਼ ਦਾ ਸਭ ਤੋਂ ਵੱਡਾ ਮਾਲ, ਕਰੋੜਾਂ ਦੇ ਹਿਸਾਬ ਨਾਲ ਆਉਣਗੇ ਸੈਲਾਨੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਜਦੋਂ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਪਾਰਟੀ ਏ. ਐੱਸ. ਆਈ. ਗੁਰਮੀਤ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਗੇਟ ਤੋਂ ਥੋੜਾ ਅੱਗੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਪੰਜਾਬ ਨੰਬਰ ਦੀ ਇਕ ਥਾਰ ਗੱਡੀ ਵਿਚ ਸ਼ੱਕੀ ਵਿਅਕਤੀ ਦੇਖੇ। ਉਕਤ ਵਿਅਕਤੀ ਮੋਟਰਸਾਈਕਲ ਸਵਾਰ ਦੋ ਸ਼ੱਕੀ ਵਿਅਕਤੀਆਂ ਤੋਂ ਕੋਈ ਚੀਜ਼ ਲੈ ਰਹੇ ਸਨ, ਜਿਹਨਾਂ ਨੂੰ ਦੇਖਦੇ ਹੀ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਗੱਡੀ ਰੋਕਣ ਦਾ ਇਸ਼ਾਰਾ ਕੀਤਾ। ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਪੁਲਸ ਨੂੰ ਦੇਖਦੇ ਹੀ ਆਪਣਾ ਮੋਟਰਸਾਈਕਲ ਭਜਾ ਲਿਆ।
ਇਹ ਵੀ ਪੜ੍ਹੋ - ਅਕਸ਼ੈ ਤ੍ਰਿਤੀਆ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸੋਨੇ ਦਾ ਭਾਅ
ਇਸ ਦੌਰਾਨ ਏ. ਐੱਸ. ਆਈ. ਗੁਰਮੀਤ ਸਿੰਘ ਨੇ ਗੱਡੀ ਤੋਂ ਉਤਰ ਕੇ ਥਾਰ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਥਾਰ ਗੱਡੀ ਵਿਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਏ. ਐੱਸ. ਆਈ. ਗੁਰਮੀਤ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਏ. ਐੱਸ. ਆਈ. ਨੇ ਆਪਣੇ ਬਚਾਅ ਅਤੇ ਪਬਲਿਕ ਸੇਫਟੀ ਨੂੰ ਦੇਖਦੇ ਹੋਏ ਆਪਣੇ ਸਰਵਿਸ ਰਿਵਾਲਵਰ ਨਾਲ ਥਾਰ ਗੱਡੀ ਦੇ ਟਾਇਰ ’ਤੇ ਗੋਲੀ ਮਾਰ ਦਿੱਤੀ ਤਾਂ ਜੋ ਗੱਡੀ ਰੁਕ ਜਾਵੇ। ਗੋਲੀ ਚਲਾਉਣ ਦੇ ਬਾਵਜੂਦ ਥਾਰ ਗੱਡੀ ’ਚ ਸਵਾਰ ਵਿਅਕਤੀ ਗੱਡੀ ਭਜਾ ਕੇ ਲੈ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਗੱਡੀ ਨੂੰ ਟਰੇਸ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8