ਵੱਡੀ ਖ਼ਬਰ: ਸਸਪੈਂਡ ਡੀ. ਐੱਸ. ਪੀ. ਸੇਖੋਂ ਨੂੰ ਹਾਈਕੋਰਟ ਨੇ ਸੁਣਾਈ 6 ਮਹੀਨਿਆਂ ਦੀ ਸਜ਼ਾ

02/24/2023 6:57:56 PM

ਚੰਡੀਗੜ੍ਹ (ਹਾਂਡਾ)- ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਸ ਦੇ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਅਦਾਲਤ ਨੇ 6 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦਾ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਦੌਰਾਨ ਕੋਰਟ ਨੇ ਮੁਆਫ਼ੀ ਮੰਗਣ ਦਾ ਮੌਕਾ ਦਿੱਤਾ ਸੀ ਪਰ ਡੀ. ਐੱਸ. ਪੀ. ਸੇਖੋਂ ਨੇ ਇਨਕਾਰ ਕਰ ਦਿੱਤਾ ਸੀ। ਮੈਡੀਕਲ ਕਰਵਾ ਕੇ ਮੁਅੱਤਲ ਡੀ. ਐੱਸ. ਪੀ. ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਵਿਆਹ ਦੀਆਂ ਸਾਈਆਂ-ਵਧਾਈਆਂ ਲਾ ਕੇ ਐਨ ਮੌਕੇ ਮੁੱਕਰਿਆ NRI ਪਰਿਵਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਹਾਈ ਕੋਰਟ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਵੀਡੀਓ ਲਈ ਡੀ. ਐੱਸ. ਪੀ. ਸੇਖੋਂ 'ਤੇ ਖ਼ੁਦ ਨੋਟਿਸ ਲਿਆ ਹੈ, ਜਿਸ ਵਿੱਚ ਉਸ ਨੇ ਨਸ਼ਿਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਬੈਂਚ ਵਿਰੁੱਧ ਕਥਿਤ ਤੌਰ 'ਤੇ "ਨਿੱਜੀ ਦੋਸ਼" ਲਗਾਏ ਸਨ। ਦਰਅਸਲ ਸੇਖੋਂ ਨੇ ਹਾਈ ਕੋਰਟ ਦੇ ਜੱਜ 'ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਗਾਏ ਸਨ, ਇਸ ਦੇ ਨਾਲ ਹੀ ਸੇਖੋਂ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਖ਼ਿਲਾਫ਼ ਭੱਦੀ ਟਿੱਪਣੀ ਅਤੇ ਸ਼ਬਦਾਵਲੀ ਵਰਤਣ ਦੇ ਵੀ ਦੋਸ਼ ਹਨ।

ਬਲਵਿੰਦਰ ਸੇਖੋਂ ਨੇ ਪੰਜਾਬ 'ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਪੰਜਾਬ ਦੇ ਦੋ ਸਾਬਕਾ ਡੀ. ਜੀ. ਪੀਜ਼. ਸੁਰੇਸ਼ ਅਰੋੜਾ, ਦਿਨਕਰ ਗੁਪਤਾ ਅਤੇ ਅਕਾਲੀ ਦਲ ਸਮੇਤ ਕਈ ਸਿਆਸੀ ਪਾਰਟੀਆਂ ਦੇ ਆਗੂਆਂ ’ਤੇ ਨਸ਼ਿਆਂ ਦੇ ਕਾਰੋਬਾਰ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ :ਪੁਲਸ ਮੁਕਾਬਲੇ ’ਚ ਮਰਿਆ ਗੋਰਾਇਆ ਦਾ ਨਿਕਲਿਆ ਤੀਜਾ ਗੈਂਗਸਟਰ, ਪਰਿਵਾਰ ਨੇ ਪੁਲਸ 'ਤੇ ਚੁੱਕੇ ਸਵਾਲ

shivani attri

This news is Content Editor shivani attri