ਮੁਅੱਤਲ DIG ਭੁੱਲਰ ਨਿਆਇਕ ਹਿਰਾਸਤ ''ਚ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
Tuesday, Nov 11, 2025 - 04:46 PM (IST)
ਚੰਡੀਗੜ੍ਹ : ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦਾ 5 ਦਿਨਾਂ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ। ਇਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਅੱਜ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ 'ਚ ਪੇਸ਼ ਕੀਤਾ ਗਿਆ।
ਇੱਥੇ ਅਦਾਲਤ ਨੇ ਭੁੱਲਰ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਕਾਰਵਾਈ 20 ਨਵੰਬਰ ਲਈ ਤੈਅ ਕੀਤੀ ਹੈ। ਭੁੱਲਰ ਦੇ ਵਕੀਲ ਵੱਲੋਂ ਇਹ ਦੱਸੇ ਜਾਣ ਤੋਂ ਬਾਅਦ ਕਿ ਉਨ੍ਹਾਂ ਨੂੰ ਤੁਰਨ ਵਿਚ ਦਿੱਕਤ ਹੋ ਰਹੀ ਹੈ, ਅਦਾਲਤ ਨੇ ਭੁੱਲਰ ਦੀ ਨਵੇਂ ਸਿਰੇ ਤੋਂ ਡਾਕਟਰੀ ਜਾਂਚ ਕਰਾਉਣ ਦਾ ਹੁਕਮ ਦਿੱਤਾ ਹੈ।
