ਚੰਡੀਗੜ੍ਹ ਦੀ CBI ਅਦਾਲਤ ’ਚ ਚੱਲੇਗਾ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦਾ ਕੇਸ

Wednesday, Feb 18, 2026 - 07:24 AM (IST)

ਚੰਡੀਗੜ੍ਹ ਦੀ CBI ਅਦਾਲਤ ’ਚ ਚੱਲੇਗਾ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦਾ ਕੇਸ

ਚੰਡੀਗੜ੍ਹ (ਪ੍ਰੀਕਸ਼ਿਤ) - ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਘੱਟ ਹੋਣ ਦੀ ਥਾਂ 'ਤੇ ਹੋਰ ਵਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਚਲਾਉਣ ਲਈ ਗ੍ਰਹਿ ਮੰਤਰਾਲੇ ਨੇ ਸੀ. ਬੀ. ਆਈ. ਨੂੰ ਮਨਜ਼ੂਰੀ (ਪ੍ਰਾਸੀਕਿਊਸ਼ਨ ਸੈਂਕਸ਼ਨ) ਦੇ ਦਿੱਤੀ ਹੈ। ਹੁਣ ਇਹ ਮਾਮਲਾ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿਚ ਚੱਲੇਗਾ। ਇਸ ਮਾਮਲੇ ਦੇ ਸਬੰਧ ਵਿਚ ਅਗਲੀ ਸੁਣਵਾਈ 22 ਫਰਵਰੀ ਨੂੰ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ

ਦੱਸ ਦੇਈਏ ਕਿ ਭੁੱਲਰ ਆਈ. ਪੀ. ਐੱਸ. ਅਧਿਕਾਰੀ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਲਈ ਸੀ. ਬੀ. ਆਈ. ਨੂੰ ਕੇਂਦਰ ਸਰਕਾਰ ਤੋਂ ਇਜਾਜ਼ਤ ਦੀ ਲੋੜ ਸੀ। ਮੰਗਲਵਾਰ ਨੂੰ ਸੀ. ਬੀ. ਆਈ. ਨੇ ਗ੍ਰਹਿ ਮੰਤਰਾਲੇ ਤੋਂ ਪ੍ਰਾਪਤ ਮਨਜ਼ੂਰੀ ਦੇ ਹੁਕਮ ਅਦਾਲਤ ਵਿਚ ਪੇਸ਼ ਕਰ ਦਿੱਤੇ। ਸੀ. ਬੀ. ਆਈ. ਨੇ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਹੈ, ਜਿਸ ਵਿਚ ਨਵੇਂ ਸਬੂਤਾਂ ਅਤੇ ਵਾਧੂ ਗਵਾਹਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਏਜੰਸੀ ਨੇ ਕੇਸ ਨੂੰ ਹੋਰ ਮਜ਼ਬੂਤ ਕਰਨ ਦੇ ਸੰਕੇਤ ਦਿੱਤੇ ਹਨ। ਇਕ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਨਾਲ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਸੀ।

ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News