ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ ''ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ

Friday, Oct 09, 2026 - 02:02 PM (IST)

ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ ''ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਪੁਲਸ ਦੇ ਮੁਅੱਤਲ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਰਿਸ਼ਵਤਖੋਰੀ ਨਾਲ ਜੁੜੇ ਮਾਮਲੇ 'ਚ ਚੰਡੀਗੜ੍ਹ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ 'ਚ ਪੇਸ਼ੀ ਲਈ ਜਾਂਦੇ ਸਮੇਂ ਭੁੱਲਰ ਨੇ ਪਹਿਲੀ ਵਾਰ ਗੱਲ ਕਰਦੇ ਕਿਹਾ ਕਿ "ਅਜੇ ਮੈਂ ਕੁਝ ਨਹੀਂ ਕਹਿ ਸਕਦਾ"। ਇਸੇ ਦੌਰਾਨ ਮਾਮਲੇ 'ਚ ਸ਼ਾਮਲ ਕਥਿਤ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਚੋਣਾਂ ਹੋਣ ਕਾਰਨ ਉਸ ਨੂੰ ਅਤੇ ਉਸ ਦੇ ਨਾਲ ਇਕ ਹੋਰ ਵਿਅਕਤੀ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਉਸ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਉਸ ਦਾ ਕੋਈ ਕਸੂਰ ਨਹੀਂ ਹੈ ਅਤੇ ਬਾਕੀ ਮਾਮਲਾ ਅਦਾਲਤੀ ਪ੍ਰਕਿਰਿਆ ਅਧੀਨ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ED ਨੇ ਭੁੱਲਰ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਕੀਤੀ ਤੇਜ਼ 
ਇਸ ਤੋਂ ਪਹਿਲਾਂ ਵੀਰਵਾਰ ਨੂੰ ਭੁੱਲਰ ਅਤੇ ਸਾਜਿਸ਼ ਕਰਤਾ ਆਕਾਸ਼ ਬੱਤਾ ਨੂੰ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਆਕਾਸ਼ ਬੱਤਾ ਨੇ ਗਵਾਈ ਦਿੱਤੀ ਸੀ।  ਈ. ਡੀ. ਵੱਲੋਂ ਦਾਇਰ ਅਰਜ਼ੀ 'ਤੇ ਸੀ. ਬੀ. ਆਈ. ਅਦਾਲਤ ਨੇ ਭੁੱਲਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ED ਨੇ ਭੁੱਲਰ ਖ਼ਿਲਾਫ਼ ਰਿਸ਼ਵਤ ਦੀ ਰਕਮ ਨਾਲ ਜੁੜੇ ਮਨੀ ਲਾਂਡਰਿੰਗ ਦੇ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਰਿਸ਼ਵਤ ਰਾਹੀਂ ਹਾਸਲ ਕੀਤੇ ਗਏ ਪੈਸੇ ਦੀ ਵਰਤੋਂ ਕਿੱਥੇ ਅਤੇ ਕਿਸ ਤਰ੍ਹਾਂ ਕੀਤੀ ਗਈ ਸੀ। ਇਸ ਤੋਂ ਇਲਾਵਾ ਵਿਚੋਲਾ ਕ੍ਰਿਸ਼ਨੂੰ ਸ਼ਾਰਦਾ ਪਹਿਲਾਂ ਹੀ ਈ. ਡੀ. ਦੀ ਗ੍ਰਿਫ਼ਤਾਰੀ ਵਿੱਚ ਹੈ। ਹੁਣ ਭੁੱਲਰ ਤੋਂ ਵੀ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਅਦਾਲਤੀ ਕਾਰਵਾਈ ਦੌਰਾਨ ਈ. ਡੀ. ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਕੀਤੇ ਜਾਣ ਦੀ ਵੀ ਸੰਭਾਵਨਾ ਦੱਸੀ ਗਈ ਹੈ।

PunjabKesari

ਇਹ ਵੀ ਪੜ੍ਹੋ: LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...

ਕੋਠੀ ਅਤੇ ਦਫ਼ਤਰ ਤੋਂ 5 ਕਰੋੜ ਦੀ ਨਕਦੀ ਤੇ ਲਗਜ਼ਰੀ ਸਾਮਾਨ ਹੋਇਆ ਸੀ ਬਰਾਮਦ

ਕਥਿਤ ਰਿਸ਼ਵਤ ਦੇ ਇਸ ਮਾਮਲੇ 'ਚ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀ. ਬੀ. ਆਈ. ਦੀ ਲਗਭਗ 52 ਮੈਂਬਰੀ ਟੀਮ ਨੇ ਭੁੱਲਰ ਦੇ ਮੋਹਾਲੀ ਸਥਿਤ ਦਫ਼ਤਰ ਅਤੇ ਚੰਡੀਗੜ੍ਹ ਦੇ ਸੈਕਟਰ-40 ਸਥਿਤ ਕੋਠੀ ਦੀ ਤਲਾਸ਼ੀ ਲਈ ਸੀ। ਤਲਾਸ਼ੀ ਦੌਰਾਨ ਕੋਠੀ ਵਿੱਚੋਂ 5 ਕਰੋੜ ਰੁਪਏ ਦੀ ਨਕਦੀ, ਭਾਰੀ ਮਾਤਰਾ 'ਚ ਗਹਿਣੇ, ਮਹਿੰਗੀਆਂ ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਇਕ ਰਿਵਾਲਵਰ ਬਰਾਮਦ ਹੋਇਆ ਸੀ।

ਬਰਾਮਦ ਹੋਈ ਨਕਦੀ ਦੀ ਗਿਣਤੀ ਕਰਨ ਲਈ 3 ਨੋਟ ਗਿਣਨ ਵਾਲੀਆਂ ਮਸ਼ੀਨਾਂ ਮੰਗਵਾਉਣੀਆਂ ਪਈਆਂ ਸਨ। ਇਸ ਤੋਂ ਇਲਾਵਾ 15 ਜਾਇਦਾਦਾਂ ਦੇ ਦਸਤਾਵੇਜ਼, BMW ਅਤੇ ਮਰਸਡੀਜ਼ ਵਰਗੀਆਂ ਲਗਜ਼ਰੀ ਗੱਡੀਆਂ ਦੇ ਕਾਗਜ਼ਾਤ ਅਤੇ ਬੈਂਕ ਲਾਕਰਾਂ ਦੀਆਂ ਚਾਬੀਆਂ ਵੀ ਬਰਾਮਦ ਹੋਈਆਂ ਸਨ। ਸੀ. ਬੀ. ਆਈ. ਨੇ ਕਥਿਤ ਵਿਚੋਲੇ ਨੂੰ ਚੰਡੀਗੜ੍ਹ ਦੇ ਸੈਕਟਰ-21 ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।

 

ਇਹ ਵੀ ਪੜ੍ਹੋ: ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News