ਨਸ਼ੀਲੇ ਪਦਾਰਥਾਂ ਸਮੇਤ ਪਤੀ-ਪਤਨੀ ਗ੍ਰਿਫਤਾਰ
Wednesday, Nov 01, 2017 - 12:50 AM (IST)

ਬਟਾਲਾ, (ਬੇਰੀ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਪਿੰਡ ਮਾਲੇਵਾਲ ਦੇ ਨੇੜੇ ਵਿਸ਼ੇਸ਼ ਚੈਕਿੰਗ ਨਾਕਾ ਲਾਇਆ ਹੋਇਆ ਸੀ ਕਿ ਇਸ ਦੌਰਾਨ ਇਕ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਇਕ ਔਰਤ ਤੇ ਵਿਅਕਤੀ ਨੂੰ ਆਉਂਦੇ ਦੇਖ ਚੈਕਿੰਗ ਲਈ ਰੋਕਿਆ। ਚੈਕਿੰਗ ਕਰਨ 'ਤੇ ਮੋਟਰਸਾਈਕਲ ਚਲਾ ਰਿਹੇ ਵਿਅਕਤੀ ਬਲਵਿੰਦਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਪੱਬਾਂਰਾਲੀ ਕਲਾਂ ਹਾਲ ਵਾਸੀ ਅੰਮ੍ਰਿਤਸਰ ਕੋਲੋਂ 100 ਨਸ਼ੀਲੇ ਕੈਪਸੂਲ ਅਤੇ ਲੇਡੀ ਪੁਲਸ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਇਸਦੀ ਪਤਨੀ ਬਲਵਿੰਦਰ ਕੌਰ ਕੋਲੋਂ ਡੇਢ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸਦੇ ਬਾਅਦ ਪੁਲਸ ਮੁਲਾਜ਼ਮਾਂ ਨੇ ਉਕਤ ਪਤੀ-ਪਤਨੀ ਨੂੰ ਗ੍ਰਿਫਤਾਰ ਕਰਦੇ ਹੋਏ ਇਨ੍ਹਾਂ ਦਾ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਹੈ ਅਤੇ ਇਸ ਸਬੰਧ 'ਚ ਉਕਤ ਪਤੀ-ਪਤਨੀ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।