ਪਿੰਡ ਬੁਲੰਦਪੁਰ ''ਚੋਂ ਸ਼ੱਕੀ ਹਾਲਾਤ ''ਚ ਲਾਪਤਾ ਹੋਇਆ ਬੱਚਾ, ਮਾਪੇ ਰੋ-ਰੋ ਬੇਹਾਲ

06/04/2023 12:34:57 PM

ਜਲੰਧਰ (ਸੁਨੀਲ)- ਆਏ ਦਿਨ ਪੰਜਾਬ ਵਿਚ ਬੱਚਿਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਬੁਲੰਦਪੁਰ ਤੋਂ ਸਾਹਮਣੇ ਆਇਆ ਹੈ। ਇਥੇ 10 ਸਾਲਾ ਬੱਚਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ। ਸ਼ੱਕੀ ਹਾਲਾਤ ਵਿਚ ਬੱਚੇ ਦੇ ਗਾਇਬ ਹੋਣ ਨੂੰ ਲੈ ਕੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

PunjabKesari

ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਪਰਿਵਾਰ ਵੱਲੋਂ ਪੁਲਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਐੱਸ. ਐੱਚ. ਓ. ਸਿਕੰਦਰ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ। ਪੁਲਸ ਵੱਲੋਂ ਇਲਾਕੇ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਸ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਘਰ, ਫਿਲੌਰ ਵਿਖੇ 2 ਸਾਲਾਂ ’ਚ ਨਿਗਲੀਆਂ ਪਰਿਵਾਰ ਦੇ 3 ਨੌਜਵਾਨਾਂ ਦੀਆਂ ਜ਼ਿੰਦਗੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News