ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
Wednesday, Jun 03, 2026 - 11:58 AM (IST)
ਜਲੰਧਰ (ਸੋਨੂੰ)- ਜਲੰਧਰ ਦੇ ਆਦਮਪੁਰ ਹਲਕੇ ਦੇ ਹਰੀਪੁਰ ਪਿੰਡ ਵਿੱਚ ਇਕ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿੱਚ ਇੱਕ ਸ਼ੱਕੀ ਡਰੋਨ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਦੇ ਸਰਪੰਚ ਨਿਰਮਲ ਰਾਮ ਨੇ ਦੱਸਿਆ ਕਿ ਬੱਚੇ ਸਕੂਲ ਦੇ ਮੈਦਾਨ ਵਿਚ ਖੇਡ ਰਹੇ ਸਨ ਕਿ ਇਸੇ ਦੌਰਾਨ ਇਕ ਡਰੋਨ ਆ ਕੇ ਉਨ੍ਹਾਂ 'ਤੇ ਡਿੱਗ ਗਿਆ।

ਫਿਰ ਬੱਚਿਆਂ ਨੇ ਡਰੋਨ ਚੁੱਕਿਆ ਅਤੇ ਉਨ੍ਹਾਂ ਨੂੰ ਸੌਂਪ ਦਿੱਤਾ, ਜਿਸ ਦੇ ਤੁਰੰਤ ਬਾਅਦ ਆਦਮਪੁਰ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ ਗਿਆ। ਡਰੋਨ ਬਾਰੇ ਜਾਣਕਾਰੀ ਮਿਲਦੇ ਹੀ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆਇਆ। ਡੀ. ਐੱਸ. ਪੀ. ਰਾਜੀਵ ਕੁਮਾਰ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਰਾਜੀਵ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਡਰੋਨ ਫ਼ੌਜ ਦਾ ਸੀ ਅਤੇ ਉਨ੍ਹਾਂ ਨੂੰ ਸੌਂਪ ਦਿੱਤਾ ਗਿਆ ਹੈ।

