ਜਲੰਧਰ: ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਲਾਸ਼ ਕੋਲ ਮਿਲਿਆ ਨਸ਼ੇ ਦਾ ਇੰਜੈਕਸ਼ਨ

Wednesday, Aug 25, 2021 - 04:48 PM (IST)

ਜਲੰਧਰ: ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਲਾਸ਼ ਕੋਲ ਮਿਲਿਆ ਨਸ਼ੇ ਦਾ ਇੰਜੈਕਸ਼ਨ

ਜਲੰਧਰ (ਸੋਨੂੰ)— ਜਲੰਧਰ ਦੇ ਲੰਮਾ ਪਿੰਡ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਦੇ ਕੋਲ ਨਸ਼ੇ ਦਾ ਇੰਜੈਕਸ਼ਨ ਵੀ ਪਿਆ ਸੀ ਅਤੇ ਉਸ ਦੇ ਬਾਹਾਂ ਸਮੇਤ ਗਲੇ ’ਤੇ ਸੁਈਆਂ ਦੇ ਨਿਸ਼ਾਨ ਪਾਏ ਗਏ ਹਨ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  ਮਿ੍ਰਤਕ ਦੀ ਮੌਤ ਸ਼ੱਕੀ ਹਾਲਾਤ ’ਚ ਹੋਈ ਹੈ ਕਿਉਂਕਿ ਉਸ ਦੇ ਗਲੇ ’ਤੇ ਵੀ ਸੱਟ ਦੇ ਨਿਸ਼ਾਨ ਪਾਏ ਗਏ ਹਨ। ਨੌਜਵਾਨ ਦੀ ਪਛਾਣ ਚੱਕ ਹੁਸੈਨ (28) ਸਾਲਾ ਦੇ ਰੂਪ ’ਚ ਹੋਈ ਹੈ। 

ਇਹ ਵੀ ਪੜ੍ਹੋ: ਰੂਪਨਗਰ: ਕਿਸਾਨਾਂ 'ਤੇ ਟੁੱਟਿਆ ਇਕ ਹੋਰ ਕੁਦਰਤ ਦਾ ਕਹਿਰ, ਕਰੋੜਾਂ ਰੁਪਏ ਦੀ ਫ਼ਸਲ ਖਾ ਗਈ ਸੁੰਡੀ

PunjabKesari

ਸੰਨੀ ਦੇ ਪਿਤਾ ਗੁਰਦੀਪ ਨੇ ਦੱਸਿਆ ਕਿ ਉਹ ਨਸ਼ਾ ਕਰਦਾ ਸੀ ਅਤੇ ਕੱਲ੍ਹ ਉਸ ਨੂੰ ਇਕ ਦੋਸਤ ਐਕਟਿਵਾ ’ਤੇ ਬਿਠਾ ਕੇ ਲੈ ਗਿਆ ਸੀ। ਦੇਰ ਬਾਅਦ ਉਨ੍ਹਾਂ ਨੇ ਉਸ ਨੂੰ ਫੋਨ ਕੀਤਾ ਤਾਂ ਸਵਿੱਚ ਆਫ਼ ਆ ਰਿਹਾ ਸੀ। ਉਥੇ ਹੀ ਥਾਣਾ ਰਾਮਾਮੰਡੀ ਦੇ ਇੰਚਾਰਜ ਕਮਲਜੀਤ ਸਿੰਘ ਨੇ ਕਿਹਾ ਕਿ ਅਸੀਂ ਵੀ ਧਾਰਾ 174 ਦੀ ਕਾਰਵਾਈ ਕੀਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ  ਰਿਪੋਰਟ ਆਉਣ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਜਲੰਧਰ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

PunjabKesari

ਇਹ ਵੀ ਪੜ੍ਹੋ: ਜਲੰਧਰ: ਜੇਕਰ ਤੁਸੀਂ ਵੀ ਕਰਨਾ ਹੈ ਅੱਜ ਬੱਸ 'ਚ ਸਫ਼ਰ ਤਾਂ ਹੋ ਜਾਓ ਸਾਵਧਾਨ, ਪਹਿਲਾਂ ਪੜ੍ਹੋ ਇਹ ਖ਼ਬਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News