ਧੁੱਸੀ ਬੰਨ੍ਹ ਨੂੰ ਲੈ ਕੇ ਵੱਡੀ ਖ਼ਬਰ, ਸਤਲੁਜ ਦਰਿਆ ਨੂੰ ਲੈ ਜਾਰੀ ਹੋਇਆ ਅਲਰਟ
Monday, Sep 01, 2025 - 06:04 PM (IST)

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਵਿਚ ਪਿਛਲੇ 2 ਦਿਨਾਂ ਤੋਂ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ। ਜਾਣਕਾਰੀ ਅਨੁਸਾਰ ਸਤਲੁਜ ਦਰਿਆ ਵਿਚ ਪਹਿਲਾਂ 50 ਤੋਂ 70 ਹਜ਼ਾਰ ਕਿਊਸਿਕ ਪਾਣੀ ਵਗ ਰਿਹਾ ਸੀ ਜੋ ਕਿ ਹੁਣ ਭਾਰੀ ਮੀਂਹ 1.25 ਲੱਖ ਕਿਊਸਿਕ ਤੱਕ ਪੁੱਜ ਗਿਆ ਹੈ ਅਤੇ ਜੇਕਰ ਪਾਣੀ ਦਾ ਪੱਧਰ ਹੋਰ ਵਧਿਆ ਤਾਂ ਧੁੱਸੀ ਬੰਨ੍ਹ ਟੁੱਟਣ ਦਾ ਖ਼ਤਰਾ ਮੰਡਰਾਉਣ ਲੱਗ ਜਾਵੇਗਾ। ਮਾਛੀਵਾੜਾ ਨੇੜੇ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਜਦੋਂ ਜਾਇਜ਼ਾ ਲਿਆ ਗਿਆ ਤਾਂ ਇੱਥੇ ਪਾਣੀ ਦਾ ਪੱਧਰ ਵਧਣ ਕਾਰਨ ਜੋ ਪਹਿਲਾਂ ਜ਼ਮੀਨ ਨੂੰ ਖੋਰਾ ਲਗਾਉਣ ਲਈ ਬੋਰੀਆਂ ਦਾ ਬੰਨ੍ਹ ਲਗਾਇਆ ਗਿਆ ਸੀ ਉਹ ਵਹਿ ਗਿਆ। ਸਤਲੁਜ ਦਰਿਆ ਵਿਚ ਪਾਣੀ ਦਾ ਵਧਦਾ ਪੱਧਰ ਜ਼ਮੀਨ ਨੂੰ ਖੋਰਾ ਲਗਾਉਂਦਾ ਹੋਇਆ ਧੁੱਸੀ ਬੰਨ੍ਹ ਵੱਲ ਨੂੰ ਵਧਦਾ ਜਾ ਰਿਹਾ ਹੈ ਅਤੇ ਬੰਨ੍ਹ ਕਿਨਾਰੇ ਵੱਸਦੇ ਕਰੀਬ 25 ਪਿੰਡਾਂ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਕਿ ਜੇਕਰ ਧੁੱਸੀ ਬੰਨ੍ਹ ਟੁੱਟ ਗਿਆ ਤਾਂ ਭਾਰੀ ਤਬਾਹੀ ਮਚਾਵੇਗਾ।
ਇਹ ਵੀ ਪੜ੍ਹੋ : ਅਸਾਮ ਦੀ ਡਿੱਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਭਾਖੜਾ ਡੈਮ ’ਚ ਵੀ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਹੈ ਅਤੇ ਜੇਕਰ ਉੱਥੋਂ ਫਲੱਡ ਗੇਟ ਖੋਲ੍ਹੇ ਗਏ ਤਾਂ ਇਸਦਾ ਪਾਣੀ ਸਿੱਧਾ ਸਤਲੁਜ ਦਰਿਆ ਵਿਚ ਵਧੇਗਾ ਜਿਸ ਨਾਲ ਧੁੱਸੀ ਬੰਨ੍ਹ ਨੂੰ ਖ਼ਤਰਾ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ "ਚ ਵੱਡਾ ਫੇਰਬਦਲ, ਕਈ ਥਾਣਿਆਂ ਦੇ ਮੁਖੀ ਤੇ ਇੰਚਾਰਜ ਬਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e