35 ਸਾਲ ਦੇ ਅਣਪਛਾਤੇ ਵਿਅਕਤੀ ਦੀ ਸਤਲੁਜ ਦਰਿਆ ’ਚੋਂ ਲਾਸ਼ ਮਿਲੀ

Wednesday, Jan 27, 2021 - 06:00 PM (IST)

35 ਸਾਲ ਦੇ ਅਣਪਛਾਤੇ ਵਿਅਕਤੀ ਦੀ ਸਤਲੁਜ ਦਰਿਆ ’ਚੋਂ ਲਾਸ਼ ਮਿਲੀ

ਰਾਹੋਂ (ਪ੍ਰਭਾਕਰ)- ਪਿੰਡ ਮਹੱਦੀਪੁਰ ਕਲਾਂ ਸਤਲੁਜ ਦਰਿਆ ’ਚੋਂ 35 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਹਰਪ੍ਰੀਤ ਸਿੰਘ ਦਹਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਮਹੱਦੀਪੁਰ ਕਲਾਂ ਦੇ ਰਹਿਣ ਵਾਲੇ ਜਰਨੈਲ ਸਿੰਘ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਪਿੰਡ ਮੱਹਦੀਪੁਰ ਕਲਾਂ ਦੇ ਕੋਲ ਸਤਲੁਜ ਦਰਿਆ ’ਚੋਂ ਇਕ 35 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਮੋਹਨ ਲਾਲ ਮੌਕੇ ਪੁਲਸ ਪਾਰਟੀ ਦੇ ਨਾਲ ਪਹੁੰਚੇ। ਜਿਨ੍ਹਾਂ ਨੇ ਲਾਸ਼ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ।

ਇਸ ਵਿਅਕਤੀ ਨੇ ਮਹਿਰੂਮ ਰੰਗ ਦੀ ਟੀ ਸ਼ਰਟ ਪਾਈ ਹੋਈ ਸੀ ਜਿਸ ’ਤੇ 23 ਲਿਖਿਆ ਹੋਇਆ ਸੀ। ਇਸ ਲਾਸ਼ ਨੂੰ ਪਛਾਨਣ ਲਈ 72 ਘੰਟਿਆਂ ਲਈ ਮੁਰਦਾਘਰ ’ਚ ਰੱਖ ਦਿੱਤਾ ਗਿਆ ਹੈ। ਐੱਸ. ਐੱਚ. ਓ. ਹਰਪ੍ਰੀਤ ਸਿੰਘ ਦਹਿਲ ਨੇ ਦੱਸਿਆ ਜੇਕਰ ਇਸ ਵਿਅਕਤੀ ਦੀ ਪਛਾਣ ਨਹੀਂ ਹੁੰਦੀ ਤਾਂ ਲਾਸ਼ ਦਾ ਸੰਸਕਾਰ ਕਰ ਦਿੱਤਾ ਜਾਵੇਗਾ । ਏ. ਐੱਸ. ਆਈ. ਮੋਹਨ ਲਾਲ ਨੇ ਜਰਨੈਲ ਸਿੰਘ ਦੇ ਬਿਆਨਾਂ ’ਤੇ ਥਾਣਾ ਰਾਹੋਂ ਵਿਖੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ।


author

Gurminder Singh

Content Editor

Related News