ਮੋਗਾ ਦੇ ਇਹ ਪਿੰਡ ਸਤਲੁਜ ਦੀ ਚਪੇਟ ਆਏ, ਘਰਾਂ ''ਚ 5-5 ਫੁੱਟ ਭਰਿਆ ਪਾਣੀ
Thursday, Sep 04, 2025 - 12:46 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹੇ ਦੇ ਧਰਮਕੋਟ ਹਲਕੇ ਨਾਲ ਲੱਗਦੇ 6 ਪਿੰਡ ਸਤਲੁਜ ਦਰਿਆ ਦੀ ਚਪੇਟ ਵਿਚ ਆਏ ਹਨ। ਇਨ੍ਹਾਂ ਵਿਚ ਸੰਘੇੜਾ, ਕਮਭੋਖੁਰਦ ਸਮੇਤ ਕਈ ਪਿੰਡ ਸ਼ਾਮਲ ਹਨ। ਇਥੇ ਕਈ ਘਰਾਂ ਵਿਚ 5-5 ਫੁੱਟ ਤੱਕ ਪਾਣੀ ਭਰ ਗਿਆ ਹੈ। ਸਰਕਾਰ ਵੱਲੋਂ ਕੁਝ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ, ਜਦਕਿ ਕਈ ਪਰਿਵਾਰ ਅਜੇ ਵੀ ਘਰਾਂ ਦੀਆਂ ਛੱਤਾਂ ਉੱਤੇ ਬੈਠੇ ਹਨ। ਇਸ ਦੌਰਾਨ ਇਲਾਕੇ ‘ਚ ਅੱਜ ਵੀ ਮੀਂਹ ਪੈ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਅਤੇ ਆਧਾਰ ਕਾਰਡ ਤੇ ਰਾਸ਼ਨ ਕਾਰਡ ਦੇਖੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਜਾਰੀ ਹੋਇਆ ਅਲਰਟ, ਲੋਕਾਂ ਨੂੰ ਘਰ ਖਾਲ੍ਹੀ ਕਰਨ ਲਈ ਕਿਹਾ ਗਿਆ
ਇਸ ਵਿਚਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਮੈਦਾਨ ਵਿਚ ਉਤਰੀ ਹੈ। ਇਹ ਵੀ ਦੱਸਣਯੋਗ ਹੈ ਕਿ ਸੋਨੂੰ ਸੂਦ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਹ ਹਮੇਸ਼ਾ ਪੰਜਾਬ ਦੇ ਨਾਲ ਖੜ੍ਹੇ ਹਨ ਅਤੇ ਹੁਣ ਜਦੋਂ ਪੰਜਾਬ ਹੜ੍ਹ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਹ ਅਤੇ ਉਸ ਦੀ ਭੈਣ ਮੁੜ ਸੇਵਾ ਲਈ ਹਾਜ਼ਰ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ 5, 6 ਤੇ 7 ਨੂੰ ਲਗਾਤਾਰ ਤਿੰਨ ਛੁੱਟੀਆਂ
ਮਾਲਵਿਕਾ ਸੂਦ ਨੇ ਧਰਮਕੋਟ ਨਾਲ ਲੱਗਦੇ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਵੰਡਦੇ ਹੋਏ ਕਿਹਾ ਕਿ ਮੋਗਾ ਤੋਂ ਇਹ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਾਰੇ ਪੰਜਾਬ ਵਿਚ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਹਾਲਾਤ ਠੀਕ ਹੋ ਜਾਣਗੇ, ਉਸ ਤੋਂ ਬਾਅਦ ਵੀ ਇਨ੍ਹਾਂ ਪਰਿਵਾਰਾਂ ਨੂੰ ਦੁਬਾਰਾ ਖੜ੍ਹੇ ਹੋਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਨੇ ਜਾਰੀ ਕਰ 'ਤੇ ਨਵੇਂ ਹੁਕਮ