ਸਤਲੁਜ ਦਰਿਆ ਵਿਚ ਡੁੱਬਣ ਕਾਰਨ 2 ਸਕੀਆਂ ਭੈਣਾਂ ਦੀ ਮੌਤ

Monday, Aug 16, 2021 - 07:01 PM (IST)

ਸਤਲੁਜ ਦਰਿਆ ਵਿਚ ਡੁੱਬਣ ਕਾਰਨ 2 ਸਕੀਆਂ ਭੈਣਾਂ ਦੀ ਮੌਤ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਨੇੜੇ ਵਗਦੇ ਸਤਲੁਜ ਦਰਿਆ ਵਿਚ ਨਹਾਉਂਦੇ ਹੋਏ 2 ਸਕੀਆਂ ਭੈਣਾਂ ਲਲਿਤਾ (12) ਤੇ ਸ਼ਿਵਾਨੀ (8) ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਮੰਡ ਝੜੌਦੀ ਵਿਖੇ ਸਤਲੁਜ ਦਰਿਆ ਦੇ ਬੰਨ੍ਹ ’ਤੇ ਪ੍ਰਵਾਸੀ ਮਜ਼ਦੂਰ ਝੁੱਗੀਆਂ ਬਣਾ ਕੇ ਰਹਿੰਦੇ ਹਨ। ਇੱਥੇ ਹੀ ਰਹਿੰਦੇ ਸੁਨੀਲ ਜੋ ਕਿ ਮਜ਼ਦੂਰੀ ਕਰਦਾ ਹੈ, ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਦਿਹਾੜੀ ’ਤੇ ਚਲੇ ਗਏ ਅਤੇ ਪਿੱਛੇ ਝੁੱਗੀ ਵਿਚ ਬੱਚੇ ਹੀ ਸਨ। ਉਸ ਦੀਆਂ ਧੀਆਂ ਲਲਿਤਾ, ਸ਼ਿਵਾਨੀ ਤੇ ਹੋਰ ਬੱਚੇ ਸਤਲੁਜ ਦਰਿਆ ਵਿਚ ਨਹਾਉਣ ਚਲੇ ਗਏ ਅਤੇ ਨਹਾਉਣ ਸਮੇਂ ਇਹ ਦੋਵੇਂ ਭੈਣਾਂ ਡੂੰਘੇ ਪਾਣੀ ਵਿਚ ਡੁੱਬ ਗਈਆਂ।

ਇਹ ਵੀ ਪੜ੍ਹੋ : ਵੀਡੀਓ ਬਣਾ ਰਹੇ 16 ਸਾਲਾ ਮੁੰਡੇ ਦੀ ਗੋਲ਼ੀ ਲੱਗਣ ਕਾਰਣ ਮੌਤ, ਰੋ-ਰੋ ਬੇਹਾਲ ਹੋਇਆ ਪਰਿਵਾਰ

ਹਾਦਸੇ ਤੋਂ ਬਾਅਦ ਬਾਕੀ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਪਿੰਡ ਵਾਸੀਆਂ ਨੇ ਸਾਨੂੰ ਘਟਨਾ ਦੀ ਸੂਚਨਾ ਦਿੱਤੀ। ਕੁਝ ਹੀ ਸਮੇਂ ਬਾਅਦ ਪਾਣੀ ਵਿਚ ਡੁੱਬੀਆਂ ਲਲਿਤਾ ਤੇ ਸ਼ਿਵਾਨੀ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਵਲੋਂ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤੇ ਬਿਨਾਂ ਦੋਵਾਂ ਬੱਚਿਆਂ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਹ ਗਰੀਬ ਪਰਿਵਾਰ ਹੈ ਜਿਨ੍ਹਾਂ ਦੀ ਸਰਕਾਰ ਵੱਧ ਤੋਂ ਵੱਧ ਆਰਥਿਕ ਸਹਾਇਤਾ ਕਰੇ।

ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News