ਸਤਲੁਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ, SDM ਵਲੋਂ ਲੋਕਾਂ ਨੂੰ ਸੂਚੇਤ ਰਹਿਣ ਦੀ ਹਦਾਇਤ

08/16/2019 11:09:04 PM

ਸ੍ਰੀ ਅਨੰਦਪੁਰ ਸਾਹਿਬ,(ਦਲਜੀਤ ਸਿੰਘ) : ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿਚ ਪੈ ਰਹੀ ਲਗਾਤਾਰ ਬਾਰਸ਼ ਕਾਰਣ ਸਥਾਨਕ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਕਾਰਣ ਬੇਲਿਆਂ ਦੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। 
ਦੱਸਣਯੋਗ ਹੈ ਕਿ ਸਤਲੁਜ ਦਰਿਆ ਵਿਚ ਇਸ ਸਮੇਂ 35 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਚੱਲ ਰਿਹਾ ਹੈ ਜੋ ਕਿ 50 ਹਜ਼ਾਰ ਕਿਉੂਸਿਕ ਤੱਕ ਪਹੁੰਚਣ ਦੀ ਸੰਭਾਵਨਾ ਬਣੀ ਹੋਈ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਕਨੂੰ ਗਰਗ ਨੇ ਕਿਹਾ ਹੈ ਕਿ ਲਗਾਤਾਰ ਪੈ ਰਹੀ ਬਰਸਾਤ ਕਾਰਣ ਖਤਰੇ ਨੂੰ ਦੇਖਦਿਆਂ ਦਰਿਆ ਦੇ ਕੰਢੇ ਪਿੰਡਾਂ ਦੇ ਵਸਨੀਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸੁਚੇਤ ਰਹਿਣ ਕਿਉਂਕਿ ਪਾਣੀ ਦਾ ਪੱਧਰ ਵੱਧਣ ਕਾਰਣ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।