ਸਤਲੁਜ ਦਾ ਬੰਨ੍ਹ ਟੁੱਟਣ ਦੀਆਂ ਖ਼ਬਰਾਂ ਵਿਚਾਲੇ ਪ੍ਰਸ਼ਾਸਨ ਦਾ ਵੱਡਾ ਬਿਆਨ
Friday, Sep 05, 2025 - 01:03 PM (IST)

ਲੁਧਿਆਣਾ (ਅਨਿਲ): ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਟੁੱਟਣ ਦੀਆਂ ਝੂਠੀਆਂ ਅਫ਼ਵਾਹਾਂ ਦੇ ਚਲਦਿਆਂ ਲੋਕਾਂ ਵਿਚ ਦਹਿਦਸ਼ਤ ਦਾ ਮਾਹੌਲ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ 'ਤੇ ਪਹੁੰਚੇ ਪੰਜਾਬ ਕੈਬਨਿਟ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅਜੇ ਤਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ ਆਗੂ ਨੇ ਦਿੱਤਾ ਅਸਤੀਫ਼ਾ, ਕਿਹਾ- 'ਹੜ੍ਹਾਂ 'ਚ ਕੇਂਦਰ ਸਰਕਾਰ...'
ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਵਿਚ ਪਾਣੀ ਪਹਿਲਾਂ ਤੋਂ ਘਟਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਹੋਰ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿੱਤਾ ਜਾਵੇ, ਫ਼ਿਲਹਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਮਜਬੂਤ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਮੌਕੇ 'ਤੇ ਪ੍ਰਸ਼ਾਸਨ, ਭਾਰਤੀ ਫ਼ੌਜ, NDRF ਤੇ ਪਿੰਡ ਵਾਸੀ ਇਕਜੁੱਟ ਹੋ ਕੇ ਲਗਾਤਾਰ ਬੰਨ੍ਹ ਨੂੰ ਮਜਬੂਤ ਕਰਨ ਲਈ ਡਟੇ ਹੋਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8