SYL ਵਿਵਾਦ 'ਤੇ ਹੋਈ ਮੀਟਿੰਗ ਮਗਰੋਂ ਬੋਲੇ CM ਮਾਨ, ਸਾਡੇ ਕੋਲ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ
Thursday, Dec 28, 2023 - 07:08 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਸੀ. ਐੱਮ. ਮਨੋਹਰ ਲਾਲ ਖੱਟੜ ਵਿਚਾਲੇ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਦੋਵੇਂ ਸੂਬੇ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ 'ਤੇ ਕਾਇਮ ਹਾਂ। ਸਾਡੇ ਕੋਲ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਉਥੇ ਹੀ ਅਸੀਂ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇਣ 'ਤੇ ਕੋਈ ਇਤਰਾਜ਼ ਨਹੀਂ ਕਰਦੇ।
ਇਹ ਵੀ ਪੜ੍ਹੋ : ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਵਿਦੇਸ਼ ਤੋਂ ਆਏ ਨੌਜਵਾਨ 'ਤੇ ਹੋਈ ਫਾਇਰਿੰਗ
ਸਤਲੁਜ ਦਰਿਆ ਨਹੀਂ ਸਗੋਂ ਬਣ ਗਿਆ ਹੈ ਨਾਲਾ
ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ ਸਤਲੁਜ ਦਰਿਆ ਇਕ ਨਾਲੇ ਵਿਚ ਤਬਦੀਲ ਹੋ ਚੁੱਕਿਆ ਹੈ। ਐੱਸ. ਵਾਈ. ਐੱਲ. ਵਿਵਾਦ 'ਤੇ ਸਾਡਾ ਸਟੈਂਡ ਕਾਇਮ ਹੈ, ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਿਚ ਸ਼ਾਮਲ ਹੋਏ ਕੇਂਦਰੀ ਮੰਤਰੀ ਨੇ ਵੀ ਮੰਨਿਆ ਕਿ ਪੰਜਾਬ ਡਾਰਕ ਜ਼ੋਨ ਵਿਚ ਚਲਿਆ ਗਿਆ ਹੈ। ਪੰਜਾਬ ਦਾ 70 ਫ਼ੀਸਦੀ ਹਿੱਸਾ ਡਾਰਕ ਜ਼ੋਨ ਵਿਚ ਬਦਲ ਚੁੱਕਿਆ ਹੈ। ਸੀ. ਐੱਮ. ਮਾਨ ਨੇ ਕਿਹਾ ਕਿ ਜਦੋਂ ਸਾਡੇ ਕੋਲ ਪਾਣੀ ਹੀ ਨਹੀਂ, ਫਿਰ ਨਹਿਰ ਦਾ ਕੀ ਕਰਨਾ ਹੈ? ਮਾਨ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਅਸੀਂ 4 ਜਨਵਰੀ ਨੂੰ ਸੁਪਰੀਮ ਕੋਰਟ ਵਿਚ ਜਵਾਬ ਦਿਆਂਗੇ ਸਾਡੇ ਕੋਲ ਪਾਣੀ ਹੀ ਨਹੀਂ ਤਾਂ ਅਸੀਂ ਕਿੱਥੋਂ ਦਈਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗਰਾਊਂਡ ਵਾਟਰ ਪਾਣੀ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਰਾਣੇ ਨਾਲੇ, ਪੁਰਾਣੇ ਰਜਵਾਹਿਆਂ ਨੂੰ ਸੰਵਾਰਿਆ ਜਾ ਰਿਹਾ ਹੈ। ਤਾਂਕਿ ਅਸੀਂ ਆਪਣੀਆਂ ਲੋੜਾਂ ਨੂੰ ਪੂਰਾ ਕਰ ਸਕੀਏ ਜਦਕਿ ਹਰਿਆਣਾ ਅਜਿਹਾ ਨਹੀਂ ਕਰ ਸਕਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ 2023 ’ਚ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ, ਗੈਂਗਸਟਰਾਂ ਦੇ ਐਨਕਾਊਂਟਰ 'ਤੇ ਕੀਤਾ ਵੱਡਾ ਖ਼ੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।