ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

Tuesday, Feb 20, 2018 - 02:36 AM (IST)

ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, (ਅਮਰਿੰਦਰ)- ਸ਼ਹਿਰ ਦੇ ਮੁਹੱਲਾ ਮਰਵਾਹਾ 'ਚ 20 ਸਾਲਾ ਪਾਰਸ ਮਰਵਾਹਾ ਦੀ ਬੀਤੀ ਰਾਤ ਇਲਾਜ ਦੌਰਾਨ ਨਿੱਜੀ ਹਸਪਤਾਲ 'ਚ ਮੌਤ ਹੋ ਗਈ। ਥਾਣਾ ਸਿਟੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਕੀ ਹੈ ਮਾਮਲਾ : ਜਾਣਕਾਰੀ ਅਨੁਸਾਰ ਪਾਰਸ ਪੁੱਤਰ ਰਾਕੇਸ਼ ਕੁਮਾਰ ਵਾਸੀ ਮੁਹੱਲਾ ਮਰਵਾਹਾ ਨੇ 18 ਫ਼ਰਵਰੀ ਨੂੰ ਕੋਈ ਜ਼ਹਿਰੀਲ ਚੀਜ਼ ਨਿਗਲ ਲਈ ਸੀ, ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ। ਪਰਿਵਾਰਕ ਮੈਂਬਰਾਂ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ 'ਚ ਲੈ ਗਏ, ਜਿੱਥੇ ਐਤਵਾਰ ਦੇਰ ਰਾਤ ਉਸ ਨੇ ਦਮ ਤੋੜ ਦਿੱਤਾ। ਥਾਣਾ ਸਿਟੀ ਦੇ ਏ. ਐੱਸ. ਆਈ. ਜਗਤ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਪਾਰਸ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਪਾਰਸ ਕੰਮਕਾਜ ਨਾ ਮਿਲਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਮੌਤ ਦੇ ਸਪੱਸ਼ਟ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।


Related News