ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

04/26/2018 4:47:20 AM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਮੰਨਣ 'ਚ ਜ਼ਹਿਰੀਲੀ ਦਵਾਈ ਨਿਗਲਣ ਨਾਲ 30 ਸਾਲਾ ਕਿਸਾਨ ਜ਼ਾਲਮ ਸਿੰਘ ਪੁੱਤਰ ਪਿਆਰਾ ਰਾਮ ਦੀ ਅੱਜ ਸਵੇਰੇ ਕਰੀਬ 7.30 ਵਜੇ ਜ਼ੇਰੇ ਇਲਾਜ ਮੌਤ ਹੋ ਗਈ। ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨਸਿਕ ਪ੍ਰੇਸ਼ਾਨੀ ਕਾਰਨ ਜ਼ਾਲਮ ਸਿੰਘ ਨੇ ਬੀਤੀ ਸ਼ਾਮ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਹਾਲਤ ਵਿਗੜਦੀ ਦੇਖ ਕੇ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿਥੋਂ ਦੇਰ ਰਾਤ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ। ਉਸ ਨੂੰ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿਥੇ ਅੱਜ ਸਵੇਰੇ ਉਸ ਨੇ ਦਮ ਤੋੜ ਦਿੱਤਾ। ਜ਼ਾਲਮ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਮਾਸੂਮ ਬੱਚੇ ਛੱਡ ਗਿਆ ਹੈ। ਥਾਣਾ ਸਦਰ 'ਚ ਤਾਇਨਾਤ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।