ਸ਼ੱਕੀ ਹਾਲਤ ''ਚ ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

Wednesday, Dec 20, 2017 - 12:55 AM (IST)

ਸ਼ੱਕੀ ਹਾਲਤ ''ਚ ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, (ਜ.ਬ.)- ਹੁਸ਼ਿਆਰਪੁਰ ਸ਼ਹਿਰ ਦੇ ਨਾਲ ਲੱਗਦੇ ਟਾਂਡਾ ਰੋਡ 'ਤੇ ਸਥਿਤ ਪਿੰਡ ਹਰਦੋਖਾਨਪੁਰ 'ਚ ਪਿਛਲੇ ਇਕ ਸਾਲ ਤੋਂ ਨਾਨਕਿਆਂ ਕੋਲ ਰਹਿ ਰਹੇ ਇਕ ਨਿੱਜੀ ਫੈਕਟਰੀ ਵਿਚ ਕੰਮ ਕਰਨ ਵਾਲੇ 21 ਸਾਲਾ ਨੌਜਵਾਨ ਅਕਾਸ਼ ਪੁੱਤਰ ਅਸ਼ੋਕ ਕੁਮਾਰ, ਜੋ ਕਿ ਮੂਲ ਰੂਪ 'ਚ ਪਿੰਡ ਕੋਟਲਾ ਜ਼ਿਲਾ ਕਾਂਗੜਾ (ਹਿਮਾਚਲ ਪ੍ਰਦੇਸ਼) ਦਾ ਰਹਿਣ ਵਾਲਾ ਸੀ, ਦੀ ਭੇਤਭਰੀ ਹਾਲਤ 'ਚ ਕੋਈ ਜ਼ਹਿਰੀਲੀ ਦਵਾਈ ਨਿਗਲ ਲੈਣ ਨਾਲ ਮੌਤ ਹੋ ਗਈ। ਸੂਚਨਾ ਮਿਲਣ 'ਤੇ ਥਾਣਾ ਬੁੱਲ੍ਹੋਵਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। 
ਘਰ ਦਾ ਇਕਲੌਤਾ ਚਿਰਾਗ ਸੀ ਅਕਾਸ਼ : ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਹਰਦੋਖਾਨਪੁਰ ਦੇ ਸਰਪੰਚ ਸੁਖਦੇਵ ਸਿੰਘ ਬਿੱਟਾ ਨੇ ਦੱਸਿਆ ਕਿ ਅਕਾਸ਼ ਪਿਛਲੇ ਇਕ ਸਾਲ ਤੋਂ ਆਪਣੀ ਨਾਨੀ ਨਾਲ ਹੀ ਹਰਦੋਖਾਨਪੁਰ 'ਚ ਰਹਿ ਕੇ ਨੌਕਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਡਿਊਟੀ ਤੋਂ ਵਾਪਸ ਆ ਕੇ ਖਾਣਾ ਖਾਣ ਉਪਰੰਤ ਉਹ ਸੌਣ ਚਲਾ ਗਿਆ ਸੀ। ਇਸੇ ਦੌਰਾਨ ਜਦੋਂ ਉਸਨੂੰ ਉਲਟੀਆਂ ਕਰਦਿਆਂ ਦੇਖਿਆ ਤਾਂ ਪਰਿਵਾਰਕ ਮੈਂਬਰ ਪ੍ਰੇਸ਼ਾਨ ਹੋ ਗਏ ਅਤੇ ਬੇਹੋਸ਼ੀ ਦੀ ਹਾਲਤ 'ਚ ਉਸਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਅੱਜ ਸਵੇਰੇ 11 ਵਜੇ ਉਸਨੇ ਦਮ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਅਕਾਸ਼ ਆਪਣਾ ਮਾਪਿਆਂ ਦਾ ਇਕਲੌਤਾ ਚਿਰਾਗ ਸੀ।


Related News