''ਰੱਖੜੀ'' ਲਈ ਮਠਿਆਈ ਵਾਲਿਆਂ ਦੀ ਖ਼ਾਸ ਤਿਆਰੀ, ਐਤਵਾਰ ਨੂੰ ਦੁਕਾਨਾਂ ਖੋਲ੍ਹਣ ਦੀ ਮੰਗ

07/20/2020 5:48:19 PM

ਲੁਧਿਆਣਾ (ਨਰਿੰਦਰ) : ਰੱਖੜੀਆਂ ਦਾ ਤਿਉਹਾਰ ਆਉਣ ਵਾਲਾ ਹੈ, ਜਿਸ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਲਗਾਤਾਰ ਮਠਿਆਈ ਦੀਆਂ ਦੁਕਾਨਾਂ 'ਤੇ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਵਾਰ ਕੋਰੋਨਾ ਕਰਕੇ ਮਠਿਆਈ ਦੀਆਂ ਦੁਕਾਨਾਂ 'ਤੇ ਵੀ ਮੰਦੀ ਦੀ ਮਾਰ ਪੈ ਰਹੀ ਹੈ ਅਤੇ ਦੁਕਾਨਾਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੰਮ 25-35  ਫੀਸਦੀ ਹੀ ਰਹਿ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਰੱਖੜੀ ਤੋਂ ਇਕ ਦਿਨ ਪਹਿਲਾਂ ਐਤਵਾਰ ਹੈ ਅਤੇ ਐਤਵਾਰ ਨੂੰ ਤਾਲਾਬੰਦੀ ਹੋਣ ਕਰਕੇ ਦੁਕਾਨਾਂ ਬੰਦ ਰੱਖਣੀਆਂ ਪੈਂਦੀਆਂ ਹਨ, ਜਿਸ ਨੂੰ ਮੁੱਖ ਰੱਖਦਿਆਂ ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤਿਉਹਾਰ ਦੇ ਮੱਦੇਨਜ਼ਰ ਉਨ੍ਹਾਂ ਨੂੰ ਐਤਵਾਰ ਦੇ ਦਿਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਦੌਰਾਨ ਇਕ ਮਠਿਆਈ ਦੀ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਠਿਆਈ ਬਹੁਤ ਸੁਚੱਜੇ ਢੰਗ ਨਾਲ ਵੇਚੀ ਜਾ ਰਹੀ ਹੈ।

ਉਨ੍ਹਾਂ ਕਿਹਾ ਸਾਡੇ ਵਰਕਰ ਪੂਰੀ ਅਹਿਤਿਆਤ ਵਰਤ ਕੇ ਹੀ ਮਠਿਆਈਆਂ ਬਣਾਉਂਦੇ ਹਨ ਅਤੇ ਸਿਰਫ ਉਹੀ ਮਠਿਆਈਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਲੋਕ ਜ਼ਿਆਦਾ ਮੰਗ ਕਰਦੇਹਨ। ਇਸ ਦੇ ਨਾਲ ਹੀ ਹੈੱਡ ਸੈਨੇਟਾਈਜ਼ਰ, ਗਲਫਜ਼ ਅਤੇ ਮਾਸਕ ਦਾ ਧਿਆਨ ਰੱਖਿਆ ਜਾਂਦਾ ਹੈ। ਦੂਜੇ ਪਾਸੇ ਮਠਿਆਈਆਂ ਖਰੀਦਣ ਆਏ ਖਰੀਦਦਾਰਾਂ ਨੇ ਕਿਹਾ ਕਿ ਉਹ ਇਨ੍ਹਾਂ ਦੁਕਾਨਾਂ ਤੋਂ ਕਾਫ਼ੀ ਸਾਲਾਂ ਤੋਂ ਮਠਿਆਈ ਖਰੀਦ ਰਹੇ ਹਨ ਅਤੇ ਇਸ ਵਾਰ ਵੀ ਉਹ ਰੱਖੜੀ ਦੇ ਤਿਉਹਾਰ 'ਤੇ ਮਠਿਆਈਆਂ ਖਰੀਦਣਗੇ। 
 


Babita

Content Editor

Related News