ਮੋਗਾ : ਮਠਿਆਈ ਦੇ ਗੋਦਾਮ ''ਚ ਲੱਗੀ ਅੱਗ, ਤਿੰਨ ਲੋਕ ਝੁਲਸੇ

10/08/2019 1:35:21 PM

ਮੋਗਾ (ਗੋਪੀ ਰਾਊਕੇ) : ਮੋਗਾ ਦੇ ਪਿੰਡ ਦੌਲਤਪੁਰਾ 'ਚ ਮਠਿਆਈ ਦੇ ਗੋਦਾਮ 'ਚ ਅੱਗ ਲੱਗ ਗਈ। ਜਿਸ ਨਾਲ ਗੋਦਾਮ ਵਿਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਤਾਂ ਪਾ ਲਿਆ ਪਰ ਅੱਗ ਕਾਰਨ ਤਿੰਨ ਲੋਕ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਮੋਗਾ ਲਿਜਾਇਆ ਗਿਆ, ਜਿੱਥੇ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। 

PunjabKesari
ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਹ ਵੀ ਸੂਚਨਾ ਹੈ ਕਿ ਗੋਦਾਮ ਵਿਚ ਤੇਲ ਪਿਆ ਸੀ ਅਤੇ ਸ਼ਾਰਟ ਸਰਕਟ ਕਾਰਨ ਤੇਲ ਨੂੰ ਅੱਗ ਲੱਗ ਗਈ, ਇਸ ਦੌਰਾਨ ਉਥੇ ਖੜ੍ਹੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ।

 


Gurminder Singh

Content Editor

Related News