ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ, ਭਰੇ ਸੈਂਪਲ

06/28/2018 6:43:18 AM

ਖਰੜ,    (ਅਮਰਦੀਪ)–  'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਦੀ ਟੀਮ ਨੇ ਖਰੜ ਤੇ ਮੁੰਡੀ ਖਰੜ ਵਿਚ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਜ਼ਿਲਾ ਸਿਹਤ ਅਫਸਰ ਡਾ. ਰਾਜਵੀਰ ਸਿੰਘ ਕੰਗ ਦੀ ਅਗਵਾਈ ਵਿਚ ਟੀਮ ਨੇ ਕਈ ਦੁਕਾਨਾਂ 'ਤੇ ਜਾ ਕੇ ਮਠਿਆਈਆਂ ਤੇ ਖਾਣ-ਪੀਣ ਦੀਆਂ ਹੋਰ ਚੀਜ਼ਾਂ ਦਾ ਨਿਰੀਖਣ ਕੀਤਾ। 
ਕੁਝ ਦੁਕਾਨਾਂ ਵਿਚ ਸਫ਼ਾਈ ਠੀਕ ਨਹੀਂ ਸੀ ਤਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਅੱਗੇ ਤੋਂ ਸਫਾਈ ਪ੍ਰਬੰਧ ਠੀਕ ਨਾ ਪਾਏ ਗਏ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਦੀ ਟੀਮ ਨੇ ਮਠਿਆਈ ਦੇ ਤਿੰਨ ਸੈਂਪਲ ਵੀ ਲਏ। 
ਸਿਵਲ ਸਰਜਨ ਨੇ ਆਖਿਆ ਕਿ ਫਲਾਂ ਦੀਆਂ ਰੇਹੜੀਆਂ, ਦੁਕਾਨਾਂ, ਮਠਿਆਈ ਦੀਆਂ ਦੁਕਾਨਾਂ ਤੇ ਖਾਣ-ਪੀਣ ਦੀਆਂ ਵਸਤਾਂ ਵਾਲੀਆਂ ਹੋਰ ਦੁਕਾਨਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਦੀ ਟੀਮ ਵਿਚ ਫ਼ੂਡ ਸੇਫ਼ਟੀ ਅਫ਼ਸਰ ਰਾਖੀ ਵਿਨਾਇਕ ਵੀ ਸ਼ਾਮਲ ਸਨ।


Related News