ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਸਵਿੱਫਟ ਗੱਡੀ ਚੋਰੀ

Friday, Jun 17, 2022 - 08:37 AM (IST)

ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਸਵਿੱਫਟ ਗੱਡੀ ਚੋਰੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ) : ਕਿਸਾਨਾਂ ਲਈ ਸੰਘਰਸ਼ਸ਼ੀਲ ਜੱਥੇਬੰਦੀ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ (ਰਸੂਲਪੁਰ) ਦੀ ਸਵਿੱਫਟ ਡਿਜ਼ਾਇਰ ਗੱਡੀ ਬੀਤੀ ਰਾਤ ਚੋਰੀ ਹੋ ਗਈl ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੇ ਆਪਣੀ ਸਵਿੱਫਟ ਡਿਜ਼ਾਇਰ ਗੱਡੀ ਰੇਲਵੇ ਪੁਲ ਦੇ ਹੇਠਾਂ ਰੈਡੀਮੇਡ ਕੱਪੜਿਆਂ ਦੀ ਦੁਕਾਨ ਸਾਹਮਣੇ ਖੜ੍ਹੀ ਕੀਤੀ ਸੀ।

ਉਹ ਦੋਆਬੇ ਦੇ ਇਕ ਪ੍ਰਸਿੱਧ ਮੇਲੇ ਵਿੱਚ ਹਾਜ਼ਰੀ ਲਵਾਉਣ ਲਈ ਗਏ ਸਨ। ਜਦੋਂ ਕਰੀਬ 11-12 ਵਜੇ ਉਨ੍ਹਾਂ ਆ ਕੇ ਦੇਖਿਆ ਤਾਂ ਗੱਡੀ ਚੋਰੀ ਹੋ ਚੁੱਕੀ ਸੀ। ਇਸ ਸਬੰਧੀ ਟਾਂਡਾ ਪੁਲਸ ਨੇ ਜੰਗਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਸੂਲਪੁਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਚੋਰੀ ਵਾਲੀ ਘਟਨਾ ਦੇ ਸਥਾਨ ਤੋਂ ਕੁੱਝ ਦੂਰੀ 'ਤੇ ਥਾਣਾ ਟਾਂਡਾ ਸਥਿਤ ਹੈ ਅਤੇ ਅਤੇ ਚੱਲ ਰਹੇ ਮੇਲੇ ਕਾਰਨ ਪੁਲਸ ਦੀ ਵੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ।
 


author

Babita

Content Editor

Related News