ਸਵਾਈਨ ਫਲੂ ਦਾ ਕਹਿਰ ਜਾਰੀ, ਹਸਪਤਾਲ ''ਚ ਮੁੱਕੀਆਂ ਦਵਾਈਆਂ
Saturday, Jan 19, 2019 - 04:27 PM (IST)

ਪਟਿਆਲਾ (ਇੰਦਰਜੀਤ ਬਖਸ਼ੀ)— ਇਕ ਪਾਸੇ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਦਵਾਈਆਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਕੁੱਝ ਹੋਰ ਹੀ ਬਿਆਨ ਕਰਦੀ ਹੈ। ਇਸ ਦੀ ਤਾਜ਼ਾ ਮਿਸਾਲ ਪਟਿਆਲਾ 'ਚ ਵੇਖਣ ਨੂੰ ਮਿਲੀ। ਪਟਿਆਲਾ ਵਿਖੇ ਸਵਾਈਨ ਫਲੂ ਦਾ ਕਹਿਰ ਜਾਰੀ ਹੈ ਤੇ ਰਾਜਿੰਦਰ ਹਸਪਤਾਲ ਵਿਖੇ ਕਈ ਮਰੀਜ਼ ਦਾਖਲ ਹਨ ਪਰ ਮਰੀਜ਼ਾਂ ਨੂੰ ਹਸਪਤਾਲ 'ਚ ਦਵਾਈਆਂ ਨਾ ਮਿਲਣ ਕਾਰਨ ਬਾਹਰੋਂ ਲੈ ਕੇ ਆਉਣੀਆਂ ਪੈ ਰਹੀਆਂ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪਟਿਆਲਾ ਜ਼ਿਲੇ 'ਚ ਸਵਾਈਨ ਫਲੂ ਨਾਲ ਇਕ ਹੋਰ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਜ਼ਿਲੇ 'ਚ ਸਵਾਈਨ ਫਲੂ ਨਾਲ ਹੋਣ ਵਾਲੀ ਇਹ ਤੀਜੀ ਮੌਤ ਹੈ। ਇਸ ਤੋਂ ਪਹਿਲਾਂ ਰਾਜਪੁਰਾ ਹਲਕੇ ਦੀ ਇਕ ਮਹਿਲਾ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ ਸੀ। ਉਸ ਦੀ ਮੌਤ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਵਿਖੇ ਹੋਈ ਸੀ। ਇਸੇ ਤਰ੍ਹਾਂ ਸ਼ੁਤਰਾਣਾ ਹਲਕੇ ਦੀ ਮਹਿਲਾ ਦੀ ਮੌਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਹੋਈ ਸੀ।