ਸਵਾਈਨ ਫਲੂ ''ਤੇ ਕਾਬੂ ਨਹੀਂ ਪਾਇਆ ਜਾ ਸਕਿਆ ਕਿ ਜਾਰੀ ਹੋ ਗਿਆ ਅਲਰਟ

08/23/2017 5:12:55 PM

ਲੁਧਿਆਣਾ (ਸਹਿਗਲ) : ਸੂਬੇ 'ਚ ਅਜੇ ਸਵਾਈਨ ਫਲੂ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਦੌਰਾਨ ਸੂਬੇ ਦੇ ਸਿਹਤ ਵਿਭਾਗ ਨੇ ਦੇਸ਼ 'ਚ ਜ਼ੀਕਾ ਵਾਇਰਸ ਦੇ ਕੁਝ ਮਾਮਲੇ ਸਾਹਮਣੇ ਆਉਣ ਦੀ ਗੱਲ ਕਹਿ ਕੇ ਅਲਰਟ ਜਾਰੀ ਕਰ ਦਿੱਤਾ ਹੈ। ਸਿਹਤ ਵਿਭਾਗ ਦੇ ਨਿਰਦੇਸ਼ਕ ਨੇ ਸਾਰੇ ਜ਼ਿਲਿਆਂ ਦੇ ਸਿਵਲ ਸਰਜਨਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਦੇਸ਼ 'ਚ ਜ਼ੀਕਾ ਵਾਇਰਸ ਦੇ ਕੁਝ ਕੇਸ ਪਾਏ ਗਏ ਹਨ, ਜਿਸ ਨਾਲ ਗਰਭਵਤੀ ਔਰਤਾਂ ਦੇ ਗਰਭ 'ਚ ਪਲ ਰਹੇ ਬੱਚਿਆਂ 'ਤੇ ਬੁਰਾ ਅਸਰ ਪੈਂਦਾ ਹੈ ਅਤੇ ਗਰਭ 'ਚ ਪਲ ਰਹੇ ਬੱਚੇ ਦੇ ਸਿਰ ਦਾ ਸਾਈਜ ਸੁੰਗੜ ਜਾਂਦਾ ਹੈ। ਸਿਹਤ ਵਿਭਾਗ ਦੇ ਨਿਰਦੇਸ਼ਕ ਨੇ ਕਿਹਾ ਕਿ ਸਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਕਿ ਜੇਕਰ ਕਿਸੇ ਗਰਭਵਤੀ ਔਰਤ ਨੂੰ ਮਾਈਕ੍ਰੋਸਿਪਹਾਲੀ ਨਾਮਕ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਜ਼ਿਲੇ ਦੇ ਐਪੀਜਿਮੋਲਾਜਿਸਟ ਨੂੰ ਦੱਸਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰ ਹਫਤੇ ਜ਼ੀਕਾ ਵਾਇਰਸ ਦੀ ਰਿਪੋਰਟ ਮੁੱਖ ਦਫਤਰ ਨੂੰ ਭੇਜੀ ਜਾਵੇ।