ਲੁਧਿਆਣਾ ’ਚ ਸਵਾਈਨ ਫਲੂ ਦਾ ਧਮਾਕਾ, 6 ਸ਼ੱਕੀ ਮਰੀਜ਼ਾਂ ਦੀ ਮੌਤ

Thursday, Sep 12, 2024 - 07:05 AM (IST)

ਲੁਧਿਆਣਾ ’ਚ ਸਵਾਈਨ ਫਲੂ ਦਾ ਧਮਾਕਾ, 6 ਸ਼ੱਕੀ ਮਰੀਜ਼ਾਂ ਦੀ ਮੌਤ

ਲੁਧਿਆਣਾ (ਸਹਿਗਲ) : ਮਹਾਨਗਰ ’ਚ ਸਵਾਈਨ ਫਲੂ ਨੂੰ ਲੈ ਕੇ ਸਥਿਤੀ ਵਿਸਫੋਟਕ ਬਣੀ ਹੋਈ ਹੈ। ਹੁਣ ਤੱਕ ਸਵਾਈਨ ਫਲੂ ਨਾਲ 6 ਸ਼ੱਕੀ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਵੱਖ-ਵੱਖ ਇਲਾਕਿਆਂ ਤੋਂ 19 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 16 ਮਰੀਜ਼ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ’ਚ, ਜਦੋਂਕਿ 3 ਪੀ. ਜੀ. ਆਈ. ਹਸਪਾਤਲ ਚੰਡੀਗੜ੍ਹ ’ਚ ਇਲਾਜ ਲਈ ਦਾਖਲ ਹੋਏ ਹਨ।

ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦਯਾਨੰਦ ਹਸਪਤਾਲ ’ਚ ਦਾਖਲ 13 ਮਰੀਜ਼ਾਂ ’ਚੋਂ 7 ਮਰੀਜ਼ ਠੀਕ ਹੋਣ ਉਪਰੰਤ ਡਿਸਚਾਰਜ ਹੋ ਚੁੱਕੇ ਹਨ, ਜਦੋਂਕਿ 6 ਮਰੀਜ਼ ਅਜੇ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ 2 ਮਰੀਜ਼ ਜਨਵਰੀ ਅਤੇ ਫਰਵਰੀ ਮਹੀਨੇ ’ਚ ਸਾਹਮਣੇ ਆਏ। ਇਨ੍ਹਾਂ ’ਚੋਂ 1 ਮਰੀਜ਼ ਦੀ ਉਮਰ 100 ਸਾਲ ਤੋਂ ਵੱਧ ਸੀ। ਸਾਰੇ ਸ਼ੱਕੀ ਮਰੀਜ਼ਾਂ ਦੀ ਮੌਤ ਦਾ ਰੀਵਿਊ ਹੋਣਾ ਅਜੇ ਬਾਕੀ ਹੈ, ਜਿਸ ਉਪਰੰਤ ਹੀ ਕੁਝ ਕਿਹਾ ਜਾ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


author

Sandeep Kumar

Content Editor

Related News