ਲੁਧਿਆਣਾ ਜ਼ਿਲ੍ਹੇ ''ਚ ''ਸਵਾਈਨ ਫਲੂ'' ਦੇ 5 ਮਰੀਜ਼ ਆਏ ਸਾਹਮਣੇ, ਇਕ ਪਾਜ਼ੇਟਿਵ

09/25/2022 1:01:25 PM

ਲੁਧਿਆਣਾ (ਸਹਿਗਲ) : ਸਥਾਨਕ ਹਸਪਤਾਲਾਂ 'ਚ ਪਿਛਲੇ 24 ਘੰਟਿਆਂ 'ਚ ਸਵਾਈਨ ਫਲੂ ਦੇ 5 ਮਰੀਜ਼ ਦਾਖ਼ਲ ਕੀਤੇ ਗਏ ਹਨ। ਸਿਹਤ ਵਿਭਾਗ ਨੇ ਇਨ੍ਹਾਂ ਵਿਚੋਂ ਇਕ ਮਰੀਜ਼ 'ਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ 4 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ 'ਚ ਰੱਖਿਆ ਗਿਆ ਹੈ। ਇਨ੍ਹਾਂ 4 ਮਰੀਜ਼ਾਂ 'ਚ 3 ਜ਼ਿਲ੍ਹੇ ਦੇ, ਜਦੋਂਕਿ ਇਕ ਦੂਜੇ ਜ਼ਿਲ੍ਹੇ ਨਾਲ ਸਬੰਧਿਤ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ 101 ਮਰੀਜ਼ਾਂ 'ਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ।

ਇਨ੍ਹਾਂ ਵਿਚੋਂ 40 ਜ਼ਿਲ੍ਹੇ ਦੇ ਰਹਿਣ ਵਾਲੇ, ਜਦੋਂਕਿ 61 ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਿਤ ਹਨ। ਪਾਜ਼ੇਟਿਵ ਮਰੀਜ਼ਾਂ ਤੋਂ ਇਲਾਵਾ 421 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ 'ਚ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 161 ਜ਼ਿਲ੍ਹੇ ਦੇ, ਜਦੋਂਕਿ 260 ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਿਤ ਹਨ। ਸਿਵਲ ਸਰਜਨ ਦੇ ਮੁਤਾਬਕ ਮੌਜੂਦਾ ਵਿਚ ਹਸਪਤਾਲਾਂ ਵਿਚ ਜ਼ਿਲ੍ਹੇ ਦੇ 11 ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ। 22 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Babita

This news is Content Editor Babita