ਜਲੰਧਰ ''ਚ ਸਵਾਈਨ ਫਲੂ ਨੇ ਦਿੱਤੀ ਦਸਤਕ

Saturday, Jan 19, 2019 - 10:04 PM (IST)

ਜਲੰਧਰ ''ਚ ਸਵਾਈਨ ਫਲੂ ਨੇ ਦਿੱਤੀ ਦਸਤਕ

ਜਲੰਧਰ (ਰੱਤਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਸਵਾਈਨ ਫਲੂ ਨੇ ਹੁਣ ਜਲੰਧਰ ਵਿਚ ਵੀ ਦਸਤਕ ਦੇ ਦਿੱਤੀ ਹੈ ਅਤੇ ਇਸ ਦੇ ਇਕ ਕੰਫਰਮ ਰੋਗੀ ਦਾ ਪਤਾ ਲੱਗਾ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਐਵੇਨਿਊ ਦਕੋਹਾ ਵਾਸੀ ਵਿਕੀ ਥਾਪਰ ਦੇ 4 ਸਾਲ ਦੇ ਪੁੱਤਰ ਸਿਮਰਜੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਬੁਖਾਰ ਸੀ ਅਤੇ ਉਨ੍ਹਾਂ ਨੇ ਇਕ ਨਿੱਜੀ ਡਾਕਟਰ ਕੋਲੋਂ ਦਵਾਈ ਲੈਣੀ ਸ਼ੁਰੂ ਕਰ ਦਿੱਤੀ। ਜਦੋਂ ਬੱਚੇ ਦੀ ਹਾਲਤ ਵਿਚ ਸੁਧਾਰ ਨਹੀਂ ਹੋਇਆ ਤਾਂ ਉਸ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿਸ ਤੋਂ ਬਾਅਦ ਉਸ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ।


author

Sunny Mehra

Content Editor

Related News