ਚੰਡੀਗੜ੍ਹ 'ਚ ਸਵਾਈਨ ਫਲੂ ਦੀ ਦਸਤਕ, 2 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ

09/03/2022 10:44:28 AM

ਚੰਡੀਗੜ੍ਹ (ਪਾਲ) : ਡੇਂਗੂ ਤੋਂ ਬਾਅਦ ਹੁਣ ਸ਼ਹਿਰ 'ਚ ਸਵਾਈਨ ਫਲੂ (ਏ1ਐੱਚ1) ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਸ਼ਹਿਰ 'ਚ 2 ਵਿਅਕਤੀਆਂ 'ਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਸੀ। ਡਾਇਰੈਕਟਰ ਸਿਹਤ ਸੇਵਾਵਾਂ ਅਨੁਸਾਰ ਦੋਵੇਂ ਮਰੀਜ਼ ਠੀਕ ਹਨ। ਹਸਪਤਾਲ 'ਚ ਦਾਖ਼ਲ ਹੋਣ ਦੀ ਲੋੜ ਨਹੀਂ ਹੈ। ਚੰਡੀਗੜ੍ਹ 'ਚ ਜਿੱਥੇ 2 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਪੰਚਕੂਲਾ 'ਚ 1 ਮਰੀਜ਼ ਦੀ ਪੁਸ਼ਟੀ ਹੋਈ ਹੈ। ਹੁਣ ਪੰਚਕੂਲਾ 'ਚ ਮਰੀਜ਼ਾਂ ਦੀ ਕੁੱਲ ਗਿਣਤੀ 5 ਹੋ ਗਈ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ 2 ਹੈ, ਜਿਨ੍ਹਾਂ ਵਿਚੋਂ ਇਕ ਹਸਪਤਾਲ 'ਚ ਦਾਖ਼ਲ ਹੈ, ਜਦਕਿ ਇਕ ਮਰੀਜ਼ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਸਿਹਤ ਵਿਭਾਗ ਨੇ ਬੁੱਧਵਾਰ ਹੀ ਸਵਾਈਨ ਫਲੂ (ਏ1ਐੱਚ1) ਸਬੰਧੀ ਐਡਵਾਈਜ਼ਰੀ ਜਾਰੀ ਕਰ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਸੁਣਵਾਈ 7 ਤਾਰੀਖ਼ ਨੂੰ
ਹਸਪਤਾਲਾਂ ’ਚ ਪੂਰਾ ਪ੍ਰਬੰਧ
ਸਿਹਤ ਵਿਭਾਗ ਮੁਤਾਬਕ ਸਵਾਈਨ ਫਲੂ ਨਾਲ ਨਜਿੱਠਣ ਲਈ ਹਸਪਤਾਲਾਂ 'ਚ ਸਾਰੇ ਪ੍ਰਬੰਧ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਵੈਕਟਰ ਬੋਰਨ ਬਿਮਾਰੀ ਦੀ ਰੋਕਥਾਮ ਲਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਲੋਕਾਂ ਦੀ ਸਕਰੀਨਿੰਗ, ਸਫ਼ਾਈ ਅਤੇ ਘਰ-ਘਰ ਜਾ ਕੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਤਲੁਜ ਨੇੜੇ 1.45 ਲੱਖ ਲੀਟਰ ਲਾਹਣ ਬਰਾਮਦ, ਐਕਸਾਈਜ਼ ਵਿਭਾਗ ਨੇ ਡਰੋਨ ਜ਼ਰੀਏ ਕੀਤੀ ਸਰਚ
ਹੁਣ ਤੱਕ ਡੇਂਗੂ ਦੇ 60 ਮਾਮਲਿਆਂ ਦੀ ਪੁਸ਼ਟੀ
ਇਸ ਦੇ ਨਾਲ ਹੀ ਸਿਹਤ ਵਿਭਾਗ ਅਨੁਸਾਰ ਸ਼ਹਿਰ 'ਚ ਹੁਣ ਤੱਕ ਡੇਂਗੂ ਦੇ 60 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਸ਼ੁੱਕਰਵਾਰ 6 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ ਪਿਛਲੀ ਵਾਰ ਦੇ ਮੁਕਾਬਲੇ ਹੁਣ ਤੱਕ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੀ ਵਾਰ ਅਸੀਂ ਜਿਸ ਕਿਸਮ ਦੇ ਕੇਸ ਦੇਖੇ ਸਨ, ਉਹ ਬਹੁਤ ਗੰਭੀਰ ਸਨ। ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਦੀ ਲੋੜ ਸੀ। ਪਲੇਟਲੈਟਸ ਬਹੁਤ ਤੇਜ਼ੀ ਨਾਲ ਘਟ ਰਹੇ ਸਨ। ਮੈਂ ਹੁਣ ਤੱਕ ਜੋ ਕੇਸ ਵੇਖੇ ਹਨ, ਉਨ੍ਹਾਂ 'ਚ ਲੱਛਣ ਬਹੁਤ ਹਲਕੇ ਹਨ, ਜਿਨ੍ਹਾਂ ਨੂੰ ਘਰ 'ਚ ਆਰਾਮ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਮੌਸਮ 'ਚ ਡੇਂਗੂ ਅਤੇ ਵਾਇਰਲ ਬੁਖ਼ਾਰ ਦੇ ਮਾਮਲੇ ਵੱਧਣ ਲੱਗਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita