ਲੁਧਿਆਣਾ ਜ਼ਿਲ੍ਹੇ 'ਚ ਸਵਾਈਨ ਫਲੂ ਕਾਰਨ 10ਵੀਂ ਮੌਤ, 12 ਨਵੇਂ ਮਰੀਜ਼ ਆਏ ਸਾਹਮਣੇ

Tuesday, Oct 11, 2022 - 11:40 AM (IST)

ਲੁਧਿਆਣਾ ਜ਼ਿਲ੍ਹੇ 'ਚ ਸਵਾਈਨ ਫਲੂ ਕਾਰਨ 10ਵੀਂ ਮੌਤ, 12 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ (ਸਹਿਗਲ) : ਮਹਾਨਗਰ 'ਚ 4 ਦਿਨਾਂ ’ਚ ਸਵਾਈਨ ਫਲੂ ਨਾਲ 1 ਹੋਰ ਮਰੀਜ਼ ਦੀ ਮੌਤ ਹੋ ਗਈ। 52 ਸਾਲਾ ਮਰੀਜ਼ ਤਹਿਸੀਲ ਪਾਇਲ ਦੇ ਤਹਿਤ ਪੈਂਦੇ ਪਿੰਡ ਭਿਖੀ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਦਯਾਨੰਦ ਹਸਪਤਾਲ ’ਚ ਦਾਖ਼ਲ ਸੀ। ਜ਼ਿਲ੍ਹੇ 'ਚ ਹੁਣ ਤੱਕ ਸਵਾਈਨ ਫਲੂ ਨਾਲ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਥਾਨਕ ਹਸਪਤਾਲਾਂ ’ਚ ਸਵਾਈਨ ਫਲੂ ਦੇ ਲੱਛਣਾਂ ਨਾਲ 12 ਨਵੇਂ ਮਰੀਜ਼ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਲੁਧਿਆਣਾ ਪੁਲਸ, 7 ਦਿਨਾਂ ਦੇ ਰਿਮਾਂਡ 'ਤੇ

ਸਿਹਤ ਵਿਭਾਗ ਵੱਲੋਂ ਇਨ੍ਹਾਂ ਵਿਚੋਂ 1 ਮਰੀਜ਼ ’ਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਗਈ ਹੈ। ਉਕਤ ਮਰੀਜ਼ ਕਿਸੇ ਦੂਜੇ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦੋਂਕਿ 11 ਸ਼ੱਕੀ ਮਰੀਜ਼ਾਂ ’ਚ 5 ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 129 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ ’ਚੋਂ 50 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 79 ਮਰੀਜ਼ ਦੂਜੇ ਜ਼ਿਲਿਆਂ ਅਤੇ ਸੂਬਿਆਂ ਆਦਿ ਨਾਲ ਸਬੰਧਿਤ ਹਨ। ਪਾਜ਼ੇਟਿਵ ਮਰੀਜ਼ਾਂ ਤੋਂ ਇਲਾਵਾ 523 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 203 ਮਰੀਜ਼ ਜ਼ਿਲੇ ਦੇ, ਜਦੋਂਕਿ 320 ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : SC ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਡੇਂਗੂ ਦੇ 83 ਮਰੀਜ਼ ਸਾਹਮਣੇ ਆਏ, 9 ਦੀ ਪੁਸ਼ਟੀ
ਸਥਾਨਕ ਹਸਪਤਾਲਾਂ ’ਚ ਡੇਂਗੂ ਦੇ 83 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ ਇਨ੍ਹਾਂ ’ਚ 9 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਹੈ। 9 ਮਰੀਜ਼ਾਂ ਵਿਚ 4 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 5 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਹਨ। ਬਾਕੀ ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਹੁਣ ਤੱਕ 360 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਜਾ ਚੁੱਕੀ ਹੈ। ਇਨ੍ਹਾਂ ’ਚੋਂ 169 ਜ਼ਿਲੇ ਦੇ, ਜਦੋਂਕਿ 191 ਦੂਜੇ ਰਾਜਾਂ ਅਤੇ ਜ਼ਿਲਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ’ਚ ਸਾਹਮਣੇ ਆਏ ਮਰੀਜ਼ਾਂ 'ਚ 1765 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News