ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਦਾ ਇੰਤਜ਼ਾਰ
Tuesday, Sep 08, 2026 - 08:37 AM (IST)
ਜਲੰਧਰ (ਰੱਤਾ) : ਇਨ੍ਹੀਂ ਦਿਨੀਂ ਲੋਕਾਂ ਦੇ ਦਿਲਾਂ ਵਿਚ ਦਹਿਸ਼ਤ ਦਾ ਕਾਰਨ ਬਣੇ ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਲੋਕਾਂ ਨੂੰ ਇਸ ਤੋਂ ਘਬਰਾਉਣ ਦੀ ਨਹੀਂ, ਸਗੋਂ ਚੌਕਸ ਰਹਿਣ ਦੀ ਬਹੁਤ ਲੋੜ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੂੰ ਇਸ ਸਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਸਿਰਫ਼ 8 ਲੋਕਾਂ ਦੇ ਪਾਜ਼ੇਟਿਵ ਹੋਣ ਦੀ ਰਿਪੋਰਟ ਮਿਲੀ ਹੈ, ਜਦਕਿ ਸਵਾਈਨ ਫਲੂ ਦੇ 9 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।
ਇਹ ਵੀ ਪੜ੍ਹੋ : ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ
ਵਿਭਾਗ ਦੇ ਅਧਿਕਾਰੀਆਂ ਅਨੁਸਾਰ ਬੀਤੇ ਦਿਨੀਂ ਜਿਸ 85 ਸਾਲਾ ਸਵਾਈਨ ਫਲੂ ਪਾਜ਼ੇਟਿਵ ਮਰੀਜ਼ ਦੀ ਮੌਤ ਹੋਈ ਸੀ, ਉਸ ਦੀ ਮੌਤ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਉਸ ਬਜ਼ੁਰਗ ਨੂੰ ਹੋਰ ਵੀ ਕਈ ਗੰਭੀਰ ਬੀਮਾਰੀਆਂ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਸਿਰਫ਼ ਸਵਾਈਨ ਫਲੂ ਪਾਜ਼ੇਟਿਵ ਇਕ ਹੀ ਔਰਤ ਹਸਪਤਾਲ ਵਿਚ ਜ਼ੇਰੇ-ਇਲਾਜ ਹੈ। ਉਨ੍ਹਾਂ ਦੱਸਿਆ ਕਿ ਬਾਕੀ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਮੰਗਲਵਾਰ ਵਿਭਾਗ ਨੂੰ ਮਿਲ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
