ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
Sunday, Sep 06, 2026 - 05:18 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਲੰਧਰ 'ਚ ਸਵਾਈਨ ਫਲੂ ਨਾਲ ਮੌਤ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਪੂਰੇ ਸੂਬੇ 'ਚ ਹੁਣ ਤੱਕ ਸਵਾਈਨ ਫਲੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 220 ਤੱਕ ਪਹੁੰਚ ਗਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਜਮਸ਼ੇਰ ਖ਼ਾਸ ਦੇ ਤਾਜਪੁਰ ਵਾਸੀ ਮੂਲ ਰਾਜ (85) ਵਜੋਂ ਹੋਈ ਹੈ ਅਤੇ ਉਸ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਉਕਤ ਵਿਅਕਤੀ ਕ੍ਰੋਨਿਕ ਔਬਸਟ੍ਰਕਟਿਵ ਪਲਮਨਰੀ ਡਿਜ਼ੀਜ਼ ਤੋਂ ਪੀੜਤ ਸੀ। ਮਿਲੀ ਜਾਣਕਾਰੀ ਮੁਤਾਬਕ ਉਸ ਦੀ ਸਵਾਈਨ ਫਲੂ ਦੀ ਜਾਂਚ ਪਹਿਲਾਂ ਪਾਜ਼ੇਟਿਵ ਆਈ ਸੀ ਅਤੇ ਉਨ੍ਹਾਂ ਦੇ ਮਾਮਲੇ ਨੂੰ ਸੂਬੇ 'ਚ ਸਵਾਈਨ ਫਲੂ ਨਾਲ ਹੋਈ ਪਹਿਲੀ ਸ਼ੱਕੀ ਮੌਤ ਵਜੋਂ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
ਮਰੀਜ਼ ਨੂੰ ਪਹਿਲਾਂ ਤੋਂ ਹੀ ਕ੍ਰੋਨਿਕ ਔਬਸਟ੍ਰਕਟਿਵ ਪਲਮਨਰੀ ਡਿਜ਼ੀਜ਼ ਦੀ ਬੀਮਾਰੀ ਸੀ। ਮੂਲ ਰਾਜ ਨੂੰ ਸਾਹ ਲੈਣ 'ਚ ਤਕਲੀਫ਼ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ 2 ਸਤੰਬਰ ਨੂੰ ਜੀ. ਐੱਮ. ਸੀ. ਅੰਮ੍ਰਿਤਸਰ 'ਚ ਹੋਈ ਜਾਂਚ ਦੌਰਾਨ ਉਹ H1N1 ਪਾਜ਼ੇਟਿਵ ਪਾਇਆ ਗਿਆ ਸੀ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਮਰੀਜ਼ ਦੀ ਇਮਿਊਨਿਟੀ ਕਮਜ਼ੋਰ ਸੀ ਅਤੇ ਉਹ ਪਹਿਲਾਂ ਤੋਂ ਹੀ ਕ੍ਰੋਨਿਕ ਔਬਸਟ੍ਰਕਟਿਵ ਪਲਮਨਰੀ ਡਿਜ਼ੀਜ਼ ਵਰਗੀਆਂ ਬੀਮਾਰੀਆਂ ਤੋਂ ਪੀੜਤ ਸਨ। ਇਸ ਲਈ ਜਦੋਂ ਤੱਕ ਰਸਮੀ ਸਿਹਤ ਆਡਿਟ ਨਹੀਂ ਹੋ ਜਾਂਦਾ, ਉਦੋਂ ਤੱਕ ਉਨ੍ਹਾਂ ਦੀ ਮੌਤ ਦਾ ਅਸਲ ਕਾਰਨ H1N1 ਨੂੰ ਨਹੀਂ ਮੰਨਿਆ ਜਾ ਸਕਦਾ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
ਸਿਹਤ ਵਿਭਾਗ ਦੇ ਅੰਕੜਿਆਂ ਪੰਜਾਬ ’ਚ ਹੁਣ ਤੱਕ 220 ਮਰੀਜ਼ ਸਵਾਈਨ ਫਲੂ ਪਾਜ਼ੀਟਿਵ ਪਾਏ ਗਏ ਹਨ। ਸੂਬੇ 'ਚ ਸਭ ਤੋਂ ਵੱਧ ਮਾਮਲੇ ਲੁਧਿਆਣਾ (72) ਅਤੇ ਮੋਹਾਲੀ (36) ’ਚ ਸਾਹਮਣੇ ਆਏ ਹਨ। ਇਸ ਤੋਂ ਬਾਅਦ ਪਟਿਆਲਾ (16), ਮੋਗਾ (11) ਅਤੇ ਜਲੰਧਰ (10) ਦਾ ਨੰਬਰ ਆਉਂਦਾ ਹੈ। ਹੋਰ ਜ਼ਿਲ੍ਹਿਆਂ ’ਚ ਮਾਮਲਿਆਂ ਦੀ ਗਿਣਤੀ ਸਿੰਗਲ ਡਿਜਿਟ ’ਚ ਹੈ। ਰੂਪਨਗਰ ’ਚ 9 ਅਤੇ ਸਭ ਤੋਂ ਘੱਟ ਫਾਜ਼ਿਲਕਾ 'ਚ 1 ਮਾਮਲਾ ਸਾਹਮਣੇ ਆਇਆ ਹੈ। ਬਾਕੀ ਜ਼ਿਲ੍ਹਿਆਂ ’ਚ ਮਾਮਲਿਆਂ ਦੀ ਗਿਣਤੀ 2 ਤੋਂ 8 ਦੇ ਵਿਚਕਾਰ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਸੀ ਕਿ H1N1 ’ਤੇ ਡੂੰਘਾਈ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਸਾਲ ਹੁਣ ਤੱਕ ਸਾਹਮਣੇ ਆਇਆ ਸਟ੍ਰੇਨ ਨਵਾਂ ਜਾਂ ਬਦਲਿਆ ਹੋਇਆ (ਮਿਊਟੇਟਿਡ) ਨਹੀਂ ਪਾਇਆ ਗਿਆ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਜਲੰਧਰ 'ਚ 85 ਸਾਲਾ ਮਰੀਜ਼ ਦੀ ਮੌਤ ਦਾ ਕਾਰਨ ਸਵਾਈਨ ਫਲੂ ਹੋਣ ਦੀ ਸੰਭਾਵਨਾ ਘੱਟ ਹੈ।
ਇਹ ਵੀ ਪੜ੍ਹੋ: ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
