ਜ਼ੀਰਾ ਦੇ ਸਿਵਲ ਹਸਪਤਾਲ ’ਚ ਹੋਇਆ ਖ਼ੂਨੀ ਟਕਰਾਅ, ਚੱਲੀਆਂ ਤਲਵਾਰਾਂ, ਮਰੀਜ਼ ਤੇ ਡਾਕਟਰ ਸਹਿਮੇ

Thursday, Jul 14, 2022 - 07:39 PM (IST)

ਜ਼ੀਰਾ ਦੇ ਸਿਵਲ ਹਸਪਤਾਲ ’ਚ ਹੋਇਆ ਖ਼ੂਨੀ ਟਕਰਾਅ, ਚੱਲੀਆਂ ਤਲਵਾਰਾਂ, ਮਰੀਜ਼ ਤੇ ਡਾਕਟਰ ਸਹਿਮੇ

ਜ਼ੀਰਾ (ਸਤੀਸ਼ ਵਿੱਜ) : ਸਿਵਲ ਹਸਪਤਾਲ ਜ਼ੀਰਾ ਵਿਖੇ ਅੱਜ 2 ਧਿਰਾਂ ਦਰਮਿਆਨ ਹੋਏ ਝਗੜੇ 'ਚ ਹਸਪਤਾਲ ਦੇ ਅੰਦਰ ਤਲਵਾਰਾਂ ਚੱਲਦੀਆਂ ਨਜ਼ਰ ਆਈਆਂ। ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਸਿਵਲ ਹਸਪਤਾਲ 'ਚ ਇਕ ਨੌਜਵਾਨ 'ਤੇ ਹਮਲਾ ਕਰ ਦਿੱਤਾ ਗਿਆ। ਆਪਣੀ ਜਾਨ ਬਚਾਉਣ ਲਈ ਨੌਜਵਾਨ ਹਸਪਤਾਲ ਦੇ ਵਾਰਡਾਂ ਵੱਲ ਭੱਜਿਆ। ਹਮਲਾਵਰ ਵੀ ਉਸ ਦੇ ਮਗਰ ਹੀ ਹਸਪਤਾਲ ਦੇ ਅੰਦਰ ਚਲੇ ਗਏ, ਜਿਥੇ ਉਨ੍ਹਾਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਦ੍ਰੌਪਦੀ ਮੁਰਮੂ ਨੂੰ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀ ਇਹ ਅਪੀਲ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ 'ਚ ਜ਼ੇਰੇ ਇਲਾਜ ਪਿੰਡ ਙਤਰਾ ਨਿਵਾਸੀ ਤੇਜਾ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਝਗੜਾ ਹੋ ਗਿਆ ਸੀ, ਜਿਸ ਦੇ ਚੱਲਦਿਆਂ ਉਹ ਹਸਪਤਾਲ 'ਚ ਜ਼ੇਰੇ ਇਲਾਜ ਸੀ ਅਤੇ ਅੱਜ ਦੂਸਰੀ ਧਿਰ ਦੇ ਕੁਝ ਲੋਕਾਂ ਨੇ ਹਸਪਤਾਲ ਦੇ ਅੰਦਰ ਆ ਕੇ ਉਸ ਦੇ ਪੁੱਤਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਮਾਮਲੇ ਦੀ ਪੁਸ਼ਟੀ ਕਰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾ. ਜਗਵਿੰਦਰ ਨੇ ਦੱਸਿਆ ਕਿ ਅੱਜ ਉਨ੍ਹਾਂ ਕੋਲ ਇਕ ਤੇਜਾ ਸਿੰਘ ਨਾਂ ਦਾ ਵਿਅਕਤੀ ਜ਼ਖ਼ਮੀ ਹਾਲਤ 'ਚ ਆਇਆ ਸੀ ਅਤੇ ਉਨ੍ਹਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ, ਕੁਝ ਸਮੇਂ ਬਾਅਦ ਹੀ ਦੂਸਰੀ ਧਿਰ ਦੇ ਕੁਝ ਨੌਜਵਾਨ ਆਏ ਤੇ ਦੋਵਾਂ ਧਿਰਾਂ ਦਾ ਝਗੜਾ ਹੋ ਗਿਆ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News