ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ''ਚ ਅਜਮੇਰ ਸ਼ਰੀਫ ਤੋਂ ਮੁੱਖ ਸੇਵਾਦਾਰ ਸਈਅਦ ਅਕੀਲ ਅਹਿਮਦ ਚਿਸ਼ਤੀ ਹੋਏ ਨਤਮਸਤਕ
Thursday, Sep 18, 2025 - 04:08 AM (IST)

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਗਾਹ ਅਜਮੇਰ ਸ਼ਰੀਫ ਤੋਂ ਮੁੱਖ ਸੇਵਾਦਾਰ ਸਈਅਦ ਅਕੀਲ ਅਹਿਮਦ ਚਿਸ਼ਤੀ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਹਨਾਂ ਨੇ ਜਿੱਥੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਰੂਹਾਨੀਅਤ ਦੇ ਇਸ ਕੇਂਦਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਉਪਰੰਤ ਉਹਨਾਂ ਨੂੰ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ PM ਮੋਦੀ ਨੂੰ ਲਿਖੀ ਚਿੱਠੀ, ਨਨਕਾਣਾ ਸਾਹਿਬ ਦੀ ਯਾਤਰਾ ਬਹਾਲ ਕਰਨ ਦੀ ਮੰਗ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਈਅਦ ਅਕੀਲ ਅਹਿਮਦ ਚਿਸ਼ਤੀ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਮਨ ਨੂੰ ਇੱਕ ਵੱਖਰਾ ਜਿਹਾ ਸਕੂਨ ਮਿਲਦਾ ਹੈ। ਉਹਨਾਂ ਕਿਹਾ ਕਿ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਇਹ ਪਰਮਾਤਮਾ ਦਾ ਘਰ ਹਰ ਇੱਕ ਦੀ ਝੋਲੀ ਭਰਨ ਵਿੱਚ ਕੋਈ ਸਮਾਂ ਨਹੀਂ ਲਗਾਉਂਦਾ ਹੈ। ਇਸੇ ਲਈ ਇੱਥੇ ਦੁਨੀਆ ਦੇ ਕੋਨੇ-ਕੋਨੇ ਤੋਂ ਲੋਕ ਆ ਕੇ ਮੂੰਹ ਮੰਗੀਆਂ ਮੁਰਾਦਾਂ ਹਾਸਲ ਕਰਦੇ ਹਨ। ਉਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਪੂਰੇ ਦੇਸ਼ ਦਾ ਅੰਨਦਾਤਾ ਕਿਸਾਨ ਅੱਜ ਪੰਜਾਬ ਵਿਖੇ ਹੜ੍ਹਾਂ ਦੀ ਮਾਰ ਨਾਲ ਕਾਫੀ ਨੁਕਸਾਨ ਹੋਇਆ ਹੈ। ਸਾਰੇ ਧਰਮਾਂ ਵੱਲੋਂ ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਸ਼ਲਾਘਾਯੋਗ ਕਦਮ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8