ਐੱਸ. ਵਾਈ. ਐੱਲ. ''ਤੇ ਵੱਡੇ ਤੇ ਛੋਟੇ ਬਾਦਲ ਨੂੰ ਸੁਪਰੀਮ ਕੋਰਟ ਵਲੋਂ ਨੋਟਿਸ

12/04/2019 6:46:38 PM

ਨਵੀਂ ਦਿੱਲੀ/ਚੰਡੀਗੜ੍ਹ : ਐੱਸ. ਵਾਈ. ਐੱਲ. ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਦਰਅਸਲ 2016 ਵਿਚ ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) 'ਤੇ ਹਰਿਆਣਾ ਦੇ ਪੱਖ ਵਿਚ ਫੈਸਲਾ ਸੁਣਾਇਆ ਸੀ, ਉਸ ਸਮੇਂ ਅਕਾਲੀ ਦਲ ਦੀ ਸਰਕਾਰ ਸੀ ਅਤੇ ਦੋਵਾਂ ਬਾਦਲਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਹ ਆਖ ਕੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। 

ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਚੱਲਦੇ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਦੇ ਚੱਲਦੇ ਸੁਪਰੀਮ ਕੋਰਟ ਵਲੋਂ ਬਾਦਲਾਂ ਤੋਂ ਜਵਾਬ ਮੰਗਿਆ ਗਿਆ ਹੈ। ਜੇਕਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸੁਪਰੀਮ ਕੋਰਟ ਦੇ ਨੋਟਿਸ ਦਾ ਜਵਾਬ ਨਹੀਂ ਦਿੰਦੇ ਹਨ ਤਾਂ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣਾ ਹੋਵੇਗਾ।


Gurminder Singh

Content Editor

Related News