ਸੁਧੀਰ ਸੂਰੀ ਕਤਲ ਕਾਂਡ ’ਤੇ ਭਾਜਪਾ ਆਗੂ ਤਜਿੰਦਰ ਬੱਗਾ ਦਾ ਟਵੀਟ, ਕੇਜਰੀਵਾਲ ਬਾਰੇ ਆਖੀ ਇਹ ਗੱਲ
Friday, Nov 04, 2022 - 06:29 PM (IST)
ਨਵੀਂ ਦਿੱਲੀ : ਅੰਮ੍ਰਿਤਸਰ 'ਚ ਪ੍ਰਦਰਸ਼ਨ ਕਰੇ ਰਹੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਦਿੱਲੀ ਤੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਤਜਿੰਦਰ ਬੱਗਾ ਨੇ ਟਵੀਟ ਕਰਦਿਆਂ ਆਖਿਆ ਕਿ ਮ੍ਰਿਤਕ ਸੁਧੀਰ ਸੂਰੀ ਦੇ ਜੋ ਕਰੀਬੀ ਸਨ ਉਨ੍ਹਾਂ ਨੇ 4 ਦਿਨ ਪਹਿਲਾਂ ਹੀ ਸੂਰੀ ਦੇ ਕਤਲ ਦਾ ਸ਼ੱਕ ਜ਼ਾਹਰ ਕੀਤਾ ਸੀ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਖਾਲਿਸਤਾਨੀ ਪਿਆਰ ਨੇ ਇਕ ਹੋਰ ਹਿੰਦੂ ਨੇਤਾ ਨੂੰ ਮਰਵਾ ਦਿੱਤਾ। ਬੱਗਾ ਨੇ ਕਿਹਾ ਕਿ ਚੋਣਾਂ 'ਚ ਖਾਲਿਸਤਾਨੀ ਅੱਤਵਾਦੀਆਂ ਨੂੰ ਦੇ ਘਰ ਸੋ ਕੇ ਕੇਜਰੀਵਾਲ ਨੇ ਆਪਣਾ ਖਾਲਿਸਤਾਨੀ ਪ੍ਰੇਮ ਜੱਗਜ਼ਾਹਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ 'ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ
ਇਸ ਤੋਂ ਇਲਾਵਾ ਬੱਗਾ ਨੇ ਇਕ ਸ਼ਿਵ ਸੈਨਾ ਆਗੂ ਦੀ ਪੋਸਟ ਵੀ ਸ਼ੇਅਰ ਕੀਤੀ , ਜਿਸ ਵਿੱਚ ਲਿਖਿਆ ਹੋਇਆ ਸੀ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨਾ ਦਿੱਤਾ ਜਾਵੇਗਾ। ਇਸ ਵਿੱਚ ਮੰਗ ਕਰਦਿਆਂ ਇਹ ਵੀ ਕਿਹਾ ਗਿਆ ਸੀ ਕਿ ਪੁਲਸ ਪ੍ਰਸ਼ਾਸਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦੀ ਸੁਰੱਖਿਆ ਯਕੀਨੀ ਬਣਾਵੇ। ਜੇਕਰ ਉਨ੍ਹਾਂ ਨੂੰ ਕੁਝ ਵੀ ਹੁੰਦਾ ਹੈ ਤਾਂ ਅਸੀਂ ਬਰਦਾਸ਼ਤ ਨਹੀਂ ਕਰ ਸਕਾਂਗੇ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਮੰਦਰ ਬਾਹਰ ਚੱਲ ਰਹੇ ਪ੍ਰਦਰਸ਼ਨ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਉਸ ਦੇ 5 ਤੋਂ 6 ਗੋਲ਼ੀਆਂ ਮਾਰੀਆਂ ਗਈਆਂ ਹਨ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਕਾਤਲ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਕਮਿਸ਼ਨਰ ਮੁਤਾਬਕ ਪੁਲਸ ਨੇ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।