ਦਿਨ ਭਰ ਚੱਲੇ ਡਰਾਮੇ ਤੋਂ ਬਾਅਦ ਦੇਰ ਰਾਤ ਘਰ ਪਹੁੰਚੇ ਭਾਜਪਾ ਆਗੂ ਤਜਿੰਦਰ ਪਾਲ ਬੱਗਾ, ਸਮਰਥਕਾਂ ਵੱਲੋਂ ਭਰਵਾਂ ਸਵਾਗਤ

05/07/2022 2:58:28 AM

ਨਵੀਂ ਦਿੱਲੀ : ਭਾਜਪਾ ਨੇਤਾ ਤਜਿੰਦਰ ਪਾਲ ਬੱਗਾ ਦਿਨ ਭਰ ਚੱਲੇ ਹਾਈਵੋਲਟੇਜ ਡਰਾਮੇ ਤੋਂ ਬਾਅਦ ਆਖਿਰਕਾਰ ਸ਼ੁੱਕਰਵਾਰ ਦੇਰ ਰਾਤ ਆਪਣੇ ਘਰ ਪਹੁੰਚ ਗਏ। ਬੱਗਾ ਨੂੰ ਦਿਨ ਭਰ ਚੱਲੇ ਹੰਗਾਮੇ ਤੋਂ ਬਾਅਦ ਦੁਪਹਿਰ 12.30 ਵਜੇ ਗੁਰੂਗ੍ਰਾਮ ਦੀ ਦਵਾਰਕਾ ਅਦਾਲਤ ਦੇ ਮੈਟਰੋਪਾਲਿਟਨ ਮੈਜਿਸਟ੍ਰੇਟ ਸਵੈਮ ਸਿੱਧ ਤ੍ਰਿਪਾਠੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਬੱਗਾ ਦੀ ਮੈਡੀਕਲ ਜਾਂਚ ਦੀ ਰਿਪੋਰਟ ਮੈਜਿਸਟ੍ਰੇਟ ਅੱਗੇ ਪੇਸ਼ ਕੀਤੀ ਗਈ, ਜਿਸ ਵਿੱਚ ਬੱਗਾ ਦੀ ਪਿੱਠ ਅਤੇ ਹੱਥ 'ਤੇ ਸੱਟਾਂ ਲੱਗੀਆਂ ਪਾਈਆਂ ਹਨ। ਬੱਗਾ ਨੇ ਮੈਜਿਸਟ੍ਰੇਟ ਅੱਗੇ ਬੇਨਤੀ ਕੀਤੀ ਕਿ ਉਹ ਆਪਣੇ ਘਰ ਜਾਣਾ ਚਾਹੁੰਦਾ ਹੈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਪੁਲਸ ਨੂੰ ਸੁਰੱਖਿਅਤ ਘਰ ਲਿਜਾਣ ਲਈ ਕਿਹਾ।

ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ 'ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ

ਬੱਗਾ ਦੇ ਵਕੀਲ ਸੰਕੇਤ ਗੁਪਤਾ ਨੇ ਦੱਸਿਆ ਕਿ ਡਿਊਟੀ ਮੈਜਿਸਟ੍ਰੇਟ ਨੇ ਜਨਕਪੁਰੀ ਥਾਣਾ ਮੁਖੀ ਨੂੰ ਬੱਗਾ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਬੱਗਾ ਦਾ ਘਰ ਪਹੁੰਚਣ 'ਤੇ ਵੱਡੀ ਗਿਣਤੀ 'ਚ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦੂਜੇ ਪਾਸੇ ਤਜਿੰਦਰ ਬੱਗਾ ਦੇ ਪਿਤਾ ਪੀ. ਐੱਸ. ਬੱਗਾ ਨੇ ਦੱਸਿਆ ਕਿ ਪੁਲਸ ਅਧਿਕਾਰੀ ਤਜਿੰਦਰ ਦੀ ਖਿੱਚ-ਧੂਹ ਕਰਨ ਲੱਗੇ, ਉਨ੍ਹਾਂ ਨੇ ਉਸ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਨਹੀਂ ਦਿੱਤੀ, ਇਹ ਸਾਡੇ ਧਾਰਮਿਕ ਅਸੂਲਾਂ ਦੇ ਖ਼ਿਲਾਫ਼ ਹੈ। ਅਸੀਂ ਪੰਜਾਬੀ ਭਰਾਵਾਂ ਨੂੰ ਇਸ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਕਿਹਾ ਹੈ। ਅੰਤ 'ਚ ਤਜਿੰਦਰ ਵਾਪਸ ਆ ਗਿਆ ਹੈ, ਇਹ ਸੱਚਾਈ ਦੀ ਜਿੱਤ ਹੈ।

ਇਹ ਵੀ ਪੜ੍ਹੋ : ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਦਾ ਬਿਆਨ ਆਇਆ ਸਾਹਮਣੇ, ਕਹੀ ਵੱਡੀ ਗੱਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh