ਨਸ਼ੇ ਵਾਲੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਦਬੋਚੇ
Tuesday, Mar 13, 2018 - 02:36 AM (IST)

ਤਪਾ ਮੰਡੀ, (ਸ਼ਾਮ, ਗਰਗ, ਹਰੀਸ਼)- ਥਾਣਾ ਰੂੜੇਕੇ ਕਲਾਂ ਦੀ ਪੁਲਸ ਨੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰਾਂ ਨੂੰ ਚੈੱਕ ਕਰਨ 'ਤੇ ਉਨ੍ਹਾਂ ਕੋਲੋਂ ਨਸ਼ੇ ਵਾਲੀਆਂ 4050 ਗੋਲੀਆਂ ਬਰਾਮਦ ਕੀਤੀਆਂ।
ਐੱਸ. ਐੱਚ. ਓ. ਰੂੜਕੇ ਕਲਾਂ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕੇਵਲ ਰਾਮ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰਾਂ ਨੂੰ ਚੈੱਕ ਕਰਨ 'ਤੇ ਉਨ੍ਹਾਂ ਕੋਲੋਂ ਨਸ਼ੇ ਵਾਲੀਆਂ 2250 ਚਿੱਟੀਆਂ ਗੋਲੀਆਂ ਅਤੇ 1800 ਐਲਪ੍ਰੈਕਸ ਦੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਦੀ ਪਛਾਣ ਗੁਰਤੇਜ ਸਿੰਘ ਪੁੱਤਰ ਸਾਧੂ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸੰਦੌਹਾ (ਬਠਿੰਡਾ) ਵਜੋਂ ਹੋਈ, ਜਿਨ੍ਹਾਂ ਨੂੰ ਮੋਟਰਸਾਈਕਲ ਸਣੇ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ।