ਤੰਬਾਕੂ ਵੇਚਣ ਵਾਲਿਆਂ ਦੇ ਕੱਟੇ ਚਲਾਨ

Friday, Aug 11, 2017 - 06:50 AM (IST)

ਤੰਬਾਕੂ ਵੇਚਣ ਵਾਲਿਆਂ ਦੇ ਕੱਟੇ ਚਲਾਨ

ਨਡਾਲਾ, (ਸ਼ਰਮਾ)- ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਸਿਵਲ ਸਰਜਨ ਕਪੂਰਥਲਾ ਦੀਆਂ ਸਖਤ ਹਦਾਇਤਾਂ 'ਤੇ ਸਿਹਤ ਵਿਭਾਗ ਵਲੋਂ ਨਡਾਲਾ ਸਥਿਤ ਤੰਬਾਕੂ ਬੀੜੀ ਵੇਚਣ ਵਾਲੇ 5 ਦੁਕਾਨਦਾਰਾਂ ਦੇ ਚਾਲਾਨ ਕੱਟੇ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਕੁਝ ਦਿਨ ਪਹਿਲਾਂ ਸਤਿਕਾਰ ਕਮੇਟੀ ਦੇ ਮੁੱਖੀ ਭਾਈ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਹੇਠ ਡੀ. ਸੀ. ਕਪੂਰਥਲਾ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਕਸਬਾ ਨਡਾਲਾ 'ਚ ਦੋ ਗੁਰਦੁਆਰਾ ਸਾਹਿਬ ਤੇ ਸਕੂਲ ਨੇੜੇ ਦੁਕਾਨਦਾਰਾਂ ਵਲੋਂ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਸਿਗਰਟ ਦੀ ਵਿਕਰੀ ਕੀਤੀ ਜਾ ਰਹੀ ਹੈ।
ਸਿਹਤ ਸੁਪਰਵਾਈਜ਼ਰ ਡਾ. ਜਸਵਿੰਦਰ ਸਿੰਘ ਵੱਲੋਂ ਕਾਰਵਾਈ ਕਰਦਿਆਂ ਇਨ੍ਹਾਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ ਤੇ 4 ਦੁਕਾਨਦਾਰਾਂ, ਗੁਰਪ੍ਰੀਤ ਸਿੰਘ ਪੁੱਤਰ ਗੋਪਾਲ ਸਿੰਘ, ਸੁਖਰਾਜ ਬੇਕਰੀ ਦੇ ਮੁੰਨਾ ਲਾਲ, ਟਰੱਕ ਯੂਨੀਅਨ ਲਾਗੇ ਮਮਤਾ ਤੇ ਗੁ. ਬਾਉਲੀ ਸਾਹਿਬ ਗੇਟ ਸਾਹਮਣੇ ਸ਼ਾਹ ਆਲਮ ਦੇ ਚਲਾਨ ਕੱਟੇ ਗਏ ਅਤੇ ਮੌਕੇ 'ਤੇ ਜੁਰਮਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿ ਖਾਣ-ਪੀਣ ਵਾਲੀਆਂ ਵਸਤਾਂ ਦੇ ਨਾਲ ਉਹ ਤੰਬਾਕੂ ਦੀ ਵਿਕਰੀ ਨਹੀਂ ਕਰ ਸਕਦੇ। ਦੁਬਾਰਾ ਅਜਿਹਾ ਕਰਨ 'ਤੇ ਪੁਲਸ ਕਾਰਵਾਈ ਕੀਤੀ ਜਾਵੇਗੀ।


Related News