ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਲਈ ਆਧੁਨਿਕ ਸਰਾਂ ਦੀ ਤਿਆਰੀ (ਤਸਵੀਰਾਂ)

Thursday, Jul 06, 2017 - 01:13 PM (IST)

ਤਲਵੰਡੀ ਸਾਬੋ (ਮਨੀਸ਼ ਗਰਗ) — ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਸੰਗਤਾਂ ਦੀ ਸਹੂਲਤ ਲਈ ਆਧੁਨਿਕ ਸਹੂਲਤਾਂ ਨਾਲ ਲੈਸ 100 ਕਮਰਿਆਂ ਵਾਲੀ ਏ. ਸੀ. ਸਰਾਂ ਬਣਾਈ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਾਂ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ। ਇਸ ਦੌਰਾਨ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕਰਨ ਉਪਰੰਤ ਖੁਦ ਸੇਵਾ ਕਰਕੇ ਸੇਵਾ ਦੀ ਸ਼ੁਰੂਆਤ ਕੀਤੀ। ਇੱਥੇ ਦੱਸ ਦੇਈਏ ਕਿ ਸਰਾਂ ਦੇ ਆਧੁਨਿਕ ਸਹੂਲਤਾਂ ਵਾਲੇ 70 ਕਮਰੇ ਪਹਿਲੇ ਪੜਾਅ ਵਿਚ ਤਿਆਰ ਕੀਤੇ ਜਾ ਚੁੱਕੇ ਹਨ। ਹੁਣ ਬਾਕੀ ਰਹਿੰਦੇ 30 ਕਮਰੇ ਤਿਆਰ ਕੀਤੇ ਜਾ ਰਹੇ ਹਨ। ਇਸ ਲਈ ਤੀਜੀ ਮੰਜ਼ਿਲ ਦੇ ਲੈਂਟਰ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਸੇਵਾ ਦੌਰਾਨ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।


Kulvinder Mahi

News Editor

Related News