ਵਿਸਾਖੀ ਮੌਕੇ ਸਜਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਗਤ ਹੋ ਰਹੀ ਨਤਮਸਤਕ, ਵੇਖੋ ਅਲੌਕਿਕ ਨਜ਼ਾਰਾ
Wednesday, Apr 13, 2022 - 06:30 PM (IST)
ਸ੍ਰੀ ਕੇਸਗੜ੍ਹ ਸਾਹਿਬ (ਸੱਜਣ ਸੈਣੀ)-14 ਅਪ੍ਰੈਲ ਨੂੰ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਸ ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਰੰਗ-ਬਿਰੰਗੀ ਰੌਸ਼ਨੀ ਅਤੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਹਾਲਾਂਕਿ 14 ਅਪ੍ਰੈਲ ਨੂੰ ਵਿਸਾਖੀ ਦਾ ਸ਼ੁੱਭ ਦਿਹਾੜਾ ਹੈ ਅਤੇ ਸੰਗਤ ਭਾਰੀ ਤਾਦਾਦ ਦੇ ਵਿੱਚ ਟਰੈਕਟਰ-ਟਰਾਲੀਆਂ ਉਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਾ ਸ਼ੁਰੂ ਹੋ ਗਈ ਹੈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ।
ਦੱਸਣਯੋਗ ਹੈ ਕਿ ਖ਼ਾਲਸਾ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਿੱਥੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਵਾਲੇ ਦਿਨ ਪੰਜ ਪਿਆਰਿਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਅਤੇ ਬਾਅਦ ਵਿਚ ਉਨ੍ਹਾਂ ਕੋਲੋਂ ਖ਼ੁਦ ਅੰਮ੍ਰਿਤਪਾਨ ਕਰਕੇ ਜਬਰ-ਜ਼ੁਲਮ ਦਾ ਟਾਕਰਾ ਕਰਨ ਲਈ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। ਹਾਲਾਂਕਿ 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਜਾਂਦਾ ਹੈ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਇਸ ਵਾਰ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਖ਼ਾਲਸਾ ਪੰਥ ਦਾ ਪ੍ਰਗਟ ਦਿਨ ਹੈ ਅਤੇ ਇਸ ਦਿਨ ਨੂੰ ਮਨਾਉਣ ਲਈ ਦੇਸ਼ ਤੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸੰਗਤ ਤਖ਼ਤ ਸਾਹਿਬ ਨਤਮਸਤਕ ਹੋਣ ਪਹੁੰਚਦੀ ਹੈ, ਜਿੱਥੇ ਸ਼ਰਧਾਲੂ ਤਖ਼ਤ ਸਾਹਿਬ ਨਤਮਸਤਕ ਹੁੰਦੇ ਹਨ, ਓਥੇ ਹੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਵੀ ਬਣਦੇ ਹਨ ।
ਇਹ ਵੀ ਪੜ੍ਹੋ: ਠੱਗੀ ਦਾ ਇਕ ਤਰੀਕਾ ਅਜਿਹਾ ਵੀ, ਮਾਮੇ ਦਾ ਮੁੰਡਾ ਦੱਸ ਕੇ ਕੈਨੇਡਾ ਤੋਂ ਅਨੋਖੇ ਢੰਗ ਨਾਲ ਮਾਰੀ ਲੱਖਾਂ ਦੀ ਠੱਗੀ
ਪ੍ਰਕਿਰਤੀ ਦਾ ਨਿਯਮ ਹੈ ਕਿ ਜਦੋਂ ਵੀ ਜਬਰ ਅਤੇ ਜ਼ੁਲਮ ਵੱਧਦਾ ਹੈ ਤਾਂ ਉਸ ਦੇ ਖ਼ਾਤਮੇ ਲਈ ਕੋਈ ਨਾ ਕੋਈ ਕਾਰਨ ਵੀ ਬਣ ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਨੂੰ ਸੰਗਠਿਤ ਕਰ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ, ਜਿਸ ਦਾ ਉਦੇਸ਼ ਧਰਮ ਦੀ ਭਲਾਈ ਅਤੇ ਜਬਰ-ਜ਼ੁਲਮ ਦਾ ਮੁਕਾਬਲਾ ਕਰਨਾ ਸੀ।
ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ਼੍ਰੀ ਕੇਸਗੜ ਸਾਹਿਬ ਵਿਖੇ ਵੱਖ-ਵੱਖਜਾਤਾਂ ਅਤੇ ਧਰਮਾਂ ਦੇ 5 ਬੰਦੀਆਂ (ਭਾਈ ਦਇਆ ਸਿੰਘ, ਭਾਈ ਧਰਮ ਸਿੰਘ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ, ਭਾਈ ਸਾਹਿਬ ਸਿੰਘ) ਨੂੰ ਅੰਮ੍ਰਿਤ ਸ਼ਕਾ ਕੇ ਅਤੇ ਫਿਰ ਉਨ੍ਹਾਂ ਕੋਲੋਂ ਅੰਮ੍ਰਿਤ ਸ਼ੱਕ ਕੇ ਖ਼ਾਲਸਾ ਪੰਥ ਸਾਜ ਕੇ ਇਕ ਨਵਾਂ ਇਤਿਹਾਸ ਸਿਰਜਿਆ ਸਿਰਜਿਆ ਸੀ। ਜਿੱਥੇ ਉਨ੍ਹਾਂ ਖ਼ਾਲਸਾ ਪੰਥ ਦੀ ਸਾਜਨਾ ਕੀਤੀ, ਉਥੇ ਹੀ ਵੱਖ-ਵੱਖ ਜਾਤਾਂ ਧਰਮ ਦੇ ਬੰਦਿਆਂ ਨੂੰ ਸਿੰਘ ਸਜਾ ਕੇ ਜਾਤ-ਪਾਤ ਅਤੇ ਊਂਚ-ਨੀਚ ਦੇ ਵਿਤਕਰੇ ਨੂੰ ਦੂਰ ਕੀਤਾ ਸੀ। ਇਸ ਦਿਨ ਨੂੰ ਮਨਾਉਣ ਲਈ ਪੰਜਾਬ ਤੋਂ ਹੀ ਨਹੀ ਪੂਰੇ ਭਾਰਤ ਅਤੇ ਵਿਦੇਸ਼ਾਂ ਤੋਂ ਵੀ ਸਿਖ ਸੰਗਤ ਸ੍ਰੀ ਆਨੰਦਪੁਰ ਸਾਹਿਬ ਪਹੁੰਚਦੀ ਹੈ ਅਤੇ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਵਿਤਰ ਸਰੋਵਰ ਵਿਚ ਇਸ਼ਨਾਨ ਕਰਦੀ ਹੈ।
ਇਹ ਵੀ ਪੜ੍ਹੋ: ਟਾਂਡਾ ਦੀ ਇਸ ਵਿਦਿਆਰਥਣ ਨੇ ਚਮਕਾਇਆ ਨਾਂ, ਮਿਲਿਆ ਇੰਟਰਨੈਸ਼ਨਲ ਚਾਈਲਡ ਪ੍ਰੋਡੀਜੀ 2022 ਐਵਾਰਡ
ਇਹ ਵੀ ਪੜ੍ਹੋ: ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦਾ ਵੱਡਾ ਦਾਅਵਾ, ਪੰਜਾਬ ਦੀਆਂ ਤਹਿਸੀਲਾਂ ’ਚ 70 ਫ਼ੀਸਦੀ ਭ੍ਰਿਸ਼ਟਾਚਾਰ ਖ਼ਤਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ